Sunday, 11th of January 2026

ਪੰਜਾਬ ਵਿੱਚ ਠੰਢ ਤੇ ਧੁੰਦ ਦਾ ਕਹਿਰ, Red ਅਲਰਟ ਜਾਰੀ!

Reported by: Nidhi Jha  |  Edited by: Jitendra Baghel  |  January 03rd 2026 01:40 PM  |  Updated: January 03rd 2026 01:59 PM
ਪੰਜਾਬ ਵਿੱਚ ਠੰਢ ਤੇ ਧੁੰਦ ਦਾ ਕਹਿਰ, Red ਅਲਰਟ ਜਾਰੀ!

ਪੰਜਾਬ ਵਿੱਚ ਠੰਢ ਤੇ ਧੁੰਦ ਦਾ ਕਹਿਰ, Red ਅਲਰਟ ਜਾਰੀ!

ਅੱਜ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਕਈ ਥਾਵਾਂ 'ਤੇ ਸੰਘਣੀ ਧੁੰਦ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ , ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਖੁਸ਼ਕ ਰਹੇਗਾ।

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੌਸਮ 'ਚ ਬਦਲਾਅ :

ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਵੇਗੀ, ਜਿਸ ਤੋਂ ਬਾਅਦ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

4 ਜਨਵਰੀ - ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਜਦਕਿ ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹੇਗਾ।

5 ਜਨਵਰੀ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ), ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਅਤੇ ਜਲੰਧਰ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ 'ਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

6 ਜਨਵਰੀ - ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 6 ਜਨਵਰੀ - ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਵਿੱਚ ਬੇਹੱਦ ਸੰਘਣੀ ਧੁੰਦ ਛਾਈ ਰਹੇਗੀ।

ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ,ਸ੍ਰੀ  ਮੁਕਤਸਰ ਸਾਹਿਬ , ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

TAGS