Thursday, 8th of October 2026

Punjabi Student Dies In Canada: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਾਈਵੇਅ 'ਤੇ ਕਾਰ ਘੇਰ ਕੇ ਕੀਤੀ ਤਾਬੜਤੋੜ ਫਾਇਰਿੰਗ

Edited By: Lajwinder Kaur | Updated at:
Punjabi Student Dies In Canada: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਾਈਵੇਅ 'ਤੇ ਕਾਰ ਘੇਰ ਕੇ ਕੀਤੀ ਤਾਬੜਤੋੜ ਫਾਇਰਿੰਗ

Punjabi Student Dies In Canada: ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਾਈਵੇਅ 'ਤੇ ਕਾਰ ਘੇਰ ਕੇ ਕੀਤੀ ਤਾਬੜਤੋੜ ਫਾਇਰਿੰਗ

ਕੈਨੇਡਾ ਤੋਂ ਮੁੜ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਮੂਲ ਦੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖੂਨੀ ਵਾਰਦਾਤ ਐਡਮਿੰਟਨ ਸ਼ਹਿਰ ਦੇ ਨਜ਼ਦੀਕੀ ਇਲਾਕੇ ਲੇਡਿਊਕ (Leduc) ਵਿੱਚ ਵਾਪਰੀ। ਜਾਣਕਾਰੀ ਮੁਤਾਬਕ, ਅਣਪਛਾਤੇ ਹਮਲਾਵਰਾਂ ਨੇ ਹਾਈਵੇਅ-2 'ਤੇ ਇੱਕ ਕਾਰ ਨੂੰ ਘੇਰ ਲਿਆ ਅਤੇ ਉਸ ਵਿੱਚ ਸਵਾਰ ਪੰਜਾਬੀ ਨੌਜਵਾਨ ਉੱਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਤਾਬੜਤੋੜ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ ਦੇ ਪੁਲਿਸ ਪਹੁੰਚੀ ਜੋ ਕਿ ਜਾਂਚ ਕਰ ਰਹੀ ਹੈ। ਅਜੇ ਤੱਕ ਕਤਲ ਦੀ ਵਜ੍ਹਾ ਦੇ ਪਿੱਛੇ ਦਾ ਕਾਰਨ ਨਹੀਂ ਪਤਾ ਚੱਲ ਪਿਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਬੀਰਇੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਪੰਜਾਬ ਦਾ ਰਹਿਣ ਵਾਲਾ ਸੀ। ਉਹ ਸੁਪਨੇ ਲੈ ਕੇ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਓਂਟਾਰੀਓ ਵਿੱਚ ਆਪਣੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ, ਉਹ ਹਾਲ ਹੀ ਵਿੱਚ ਅਲਬਰਟਾ ਸੂਬੇ ਵਿੱਚ ਆਇਆ ਸੀ ਅਤੇ ਉੱਥੇ ਕੰਸਟਰਕਸ਼ਨ ਦੇ ਖੇਤਰ ਵਿੱਚ ਕੰਮ ਕਰ ਰਿਹਾ ਸੀ।

ਇੰਝ ਵਾਪਰੀ ਪੂਰੀ ਘਟਨਾ

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੀਰਇੰਦਰ ਸਿੰਘ ਆਪਣੇ ਕੁਝ ਦੋਸਤਾਂ ਨਾਲ ਲੌਂਗ ਡਰਾਈਵ (Long Drive) 'ਤੇ ਨਿਕਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਵੇਲੇ ਉਸ ਦੀ ਕਾਰ ਵਿੱਚ ਇੱਕ ਹੋਰ ਵਿਅਕਤੀ ਵੀ ਸਵਾਰ ਸੀ, ਹਾਲਾਂਕਿ ਪੁਲਿਸ ਨੇ ਅਜੇ ਤੱਕ ਉਸ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਚਸ਼ਮਦੀਦਾਂ ਅਤੇ ਮੁੱਢਲੀ ਜਾਂਚ ਮੁਤਾਬਕ, ਇੱਕ ਸਫ਼ੈਦ ਜਾਂ ਗ੍ਰੇ ਰੰਗ ਦੇ ਪਿਕਅੱਪ ਟਰੱਕ ਵਿੱਚ ਸਵਾਰ ਹਮਲਾਵਰਾਂ ਨੇ ਬੀਰਇੰਦਰ ਦੀ ਕਾਰ ਨੂੰ ਰੋਕ ਕੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲਾਵਰ ਬੀਰਇੰਦਰ ਸਿੰਘ ਨੂੰ ਪਹਿਲਾਂ ਤੋਂ ਜਾਣਦੇ ਸਨ ਜਾਂ ਇਹ ਕੋਈ ਹੋਰ ਵਾਰਦਾਤ ਸੀ। ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਕਿਸੇ ਦੀ ਗ੍ਰਿਫ਼ਤਾਰੀ ਹੋਈ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਲੇਡਿਊਕ ਆਰ.ਸੀ.ਐਮ.ਪੀ. (ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ) ਦੀ ਮੇਜਰ ਕ੍ਰਾਈਮ ਯੂਨਿਟ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ। ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਮਾਮਲੇ ਨਾਲ ਜੁੜੀ ਕੋਈ ਜਾਣਕਾਰੀ ਜਾਂ ਸੀਸੀਟੀਵੀ ਫੁਟੇਜ ਹੋਵੇ, ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰੇ।

ਪਰਿਵਾਰ ਦਾ ਰੋ-ਰੋ ਬੁਰਾ ਹਾਲ, ਇਲਾਕੇ 'ਚ ਛਾਇਆ ਮਾਤਮ

ਬੀਰਇੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੰਜਾਬ ਵਿੱਚ ਉਸ ਦੇ ਪਰਿਵਾਰ 'ਚ ਮਾਤਮ ਛਾ ਗਿਆ ਅਤੇ ਕੋਹਰਾਮ ਮਚ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਅਤੇ ਕੈਨੇਡਾ ਸਰਕਾਰ ਤੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੀੜਤ ਪਰਿਵਾਰ ਵੱਲੋਂ ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਉਮੀਦ ਜਤਾਈ ਜਾ ਰਹੀ ਹੈ।