Trending:
ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਨਾਂਅ ‘ਤੇ ਹੁਣ ਸੜਕ ਬਣੇਗੀ । ਪੰਜਾਬ ਸਰਕਾਰ ਨੇ ਸਰਤਾਜ ਦੇ ਨਾਂਅ ‘ਤੇ ਸੜਕ ਬਣਾਉਣ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ । ਇਸ ਸੜਕ ਦਾ ਉਦਘਾਟਨੀ ਸਮਾਰੋਹ 10 ਨਵੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਚੱਬੇਵਾਲ ਦੀ ਦਾਣਾ ਮੰਡੀ ‘ਚ ਹੋਵੇਗਾ । ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮਾਰੋਹ ਦੀ ਪ੍ਰਧਾਨਗੀ ਕਰਨਗੇ ।
ਸਮਾਗਮ ਦੌਰਾਨ ਸਾਂਸਦ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਮੇਤ ਹੋਰ ਆਗੂ ਮੌਜੂਦ ਰਹਿਣਗੇ। ਕਾਬਿਲੇਗੌਰ ਹੈ ਡਾ. ਸਤਿੰਦਰ ਸਰਤਾਜ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ । ਹੁਣ ਉਨ੍ਹਾਂ ਦਾ ਪਰਿਵਾਰ ਹੁਣ ਮੁਹਾਲੀ ਵਿੱਚ ਰਹਿੰਦਾ ਹੈ।
ਹੜ੍ਹ ਪੀੜਤਾਂ ਲਈ ਭੇਜਿਆ ਸੀ ਮਹੀਨੇ ਦਾ ਰਾਸ਼ਨ
ਜਦੋਂ ਅਗਸਤ ਵਿੱਚ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਸੀ, ਤਾਂ ਸਤਿੰਦਰ ਸਰਤਾਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਸਨ। ਉਨ੍ਹਾਂ ਨੇ ਪਹਿਲਾਂ ਅੰਮ੍ਰਿਤਸਰ ਦੇ 500 ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਭੇਜਿਆ। ਫਿਰ ਉਨ੍ਹਾਂ ਨੇ ਇਹ ਸੇਵਾ ਫਾਜ਼ਿਲਕਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਭੇਜੀ। ਉਨ੍ਹਾਂ ਦੇ ਯਤਨਾਂ ਦੀ ਵਿਆਪਕ ਤੌਰ ‘ਤੇ ਸ਼ਲਾਘਾ ਕੀਤੀ ਗਈ ਸੀ