Trending:
ਪੰਜਾਬ ਪੁਲਿਸ ਦੀ ਐੱਸਐਸਓਸੀ (SSOC) ਨੇ ਪਾਕਿਸਤਾਨ ਸਥਿਤ ਖ਼ਤਰਨਾਕ ਅੱਤਵਾਦੀ ਸ਼ਹਜਾਦ ਭੱਟੀ ਦਾ ਕਰੀਬੀ ਸਾਥੀ ਰਮਨ ਕੁਮਾਰ ਉਰਫ ਗੋਲੂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ।
ਦੋਸ਼ੀ ਦੀ ਪਛਾਣ ਰਮਨ ਕੁਮਾਰ ਉਰਫ ਗੋਲੂ ਵਜੋਂ ਹੋਈ ਹੈ, ਜੋ ਕਿ ਜੰਮੂ ਦੇ ਗੰਗਿਆਲ ਖੇਤਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 30 ਬੋਰ ਦੀ ਪਿਸਤੌਲ ਬਰਾਮਦ ਕੀਤੀ ਹੈ। ਰਮਨ ਕੁਮਾਰ ਨੂੰ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਪਾਇਆ ਗਿਆ ਹੈ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਰਮਨ ਕੁਮਾਰ ਇੰਸਟਾਗ੍ਰਾਮ ਦੇ ਜ਼ਰੀਏ ਸ਼ਹਜਾਦ ਭੱਟੀ ਨਾਲ ਸੰਪਰਕ ਵਿੱਚ ਸੀ ਅਤੇ ਅੰਬਾਲਾ ਥਾਣਾ ਬਲਾਸਟ ਮਾਮਲੇ ਵਿੱਚ ਹਮਲਾਵਰਾਂ ਨੂੰ ਆਰਥਿਕ ਸਹਾਇਤਾ ਦੇਣ ਵਿੱਚ ਸ਼ਾਮਲ ਸੀ। ਇਸ ਗ੍ਰਿਫ਼ਤਾਰੀ ਨੂੰ ਸੀਮਾ ਪਾਰ ਚੱਲ ਰਹੇ ਆਤੰਕੀ ਮਾਡਿਊਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਐੱਸਐਸਓਸੀ ਨੇ ਦੱਸਿਆ ਕਿ ਇਹ ਕਾਰਵਾਈ ਸੂਬੇ ਅਤੇ ਕੇਂਦਰੀ ਸੁਰੱਖਿਆ ਦਫ਼ਤਰਾਂ ਦੀਆਂ ਮਿਹਨਤਾਂ ਦਾ ਨਤੀਜਾ ਹੈ ਅਤੇ ਇਸ ਨਾਲ ਖ਼ਤਰਨਾਕ ਅੱਤਵਾਦੀ ਸਾਜ਼ਿਸ਼ਾ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ। ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਤਰ੍ਹਾਂ ਦੀਆਂ ਕਾਰਵਾਈਆਂ ਆਤੰਕੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਜਾਰੀ ਰਹਿਣਗੀਆਂ।