ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨੂੰ ਹਰੀ ਝੰਡੀ ਮਿਲ ਗਈ ਹੈ। ਉਪ-ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਚੋਣਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕੀ ਚੋਣਾਂ ਨਾਲ ਹੋਣ ਕਰਕੇ ਵਿਦਿਆਰਥੀਆਂ ਵੱਲੋਂ ਲਗਾਤਾਰ ਮੁਜ਼ਾਹਰੇ ਕੀਤੇ ਜਾ ਰਹੇ ਸਨ। ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਨਾਲ ਕਿਸਾਨ ਜਥੇਬੰਦੀਆਂ ਦੀ ਹਮਾਇਤ ਵੀ ਮਿਲੀ ਸੀ।