Trending:
ਚੰਡੀਗੜ੍ਹ ਦੇ ਮੁੱਦੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਆਨ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਜਿਸ 'ਤੇ ਸਿਰਫ ਪੰਜਾਬ ਦਾ ਹੀ ਹੱਕ ਹੈ।
ਜਥੇਦਾਰ ਸਾਹਿਬ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ । ਇਹ ਥਾਂ ਪੰਜਾਬ ਦੀ ਵਿਰਾਸਤ ਦੀ ਨੁਮਾਇੰਦਗੀ ਕਰਦੀ ਹੈ । ਜੋ ਨਾ ਸਿਰਫ ਸਿੱਖਾ, ਸਗੋਂ ਹਿੰਦੂਆਂ, ਮੁਸਲਮਾਨਾਂ ਤੇ ਹੋਰ ਭਾਈਚਾਰਿਆਂ ਦਾ ਵੀ ਘਰ ਹੈ। ਸਰਕਾਰ ਨੂੰ ਮਾਹੌਲ ਖਰਾਬ ਹੋਣ ਤੋਂ ਬਚਣ ਲਈ ਉਥੇ ਰੁਕਾਵਟਾਂ ਪੈਦਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਵੀ ਕਿਹਾ ਕਿ ਪੰਜਾਬ ਕੋਈ ਖੰਡ ਦੀ ਡਲੀ ਨਹੀਂ, ਸਗੋਂ ਲੋਹੇ ਦੇ ਛੋਲੇ ਹੈ । ਜਿਸ ਨੂੰ ਚੱਬਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਚੰਡੀਗੜ੍ਹ ਬਿੱਲ ਨੂੰ ਪੇਸ਼ ਕਰਨਾ ਪੰਜਾਬ ਦੇ ਹੱਕਾਂ 'ਤੇ ਇੱਕ ਹੋਰ ਡਾਕਾ ਮਾਰਨ ਵਰਗਾ ਹੋਵੇਗਾ।

ਉਧਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ ਨੇ, ਉਨ੍ਹਾਂ ਕਿਹਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਉਸ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਦਾ ਇੱਕ ਹੋਰ ਕਦਮ ਹੈ । ਪਹਿਲਾਂ ਉਹਨਾਂ ਨੇ ਬੀਬੀਐਮਬੀ ਪ੍ਰਬੰਧਨ ਵਿੱਚ ਸਾਡੀ ਹਿੱਸੇਦਾਰੀ ਘਟਾਈ। ਫਿਰ ਉਹਨਾਂ ਨੇ ਐਸਜੀਪੀਸੀ ਨੂੰ ਕਮਜ਼ੋਰ ਕੀਤਾ ਅਤੇ ਹਰਿਆਣਾ ਲਈ ਇੱਕ ਵੱਖਰੀ ਕਮੇਟੀ ਦੇ ਗਠਨ ਦੀ ਸਹੂਲਤ ਦਿੱਤੀ ਅਤੇ ਹੁਣ ਉਹ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਸੋਧਾ ਕਰਨ ਦੀ ਕੋਸ਼ਿਸ਼ ਕਰ ਰਹੇ ਨੇ।