Friday, 25th of September 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਮਾਨਸੂਨ ਦੀ ਵਿਦਾਈ ਜਾਰੀ; 26 ਤੋਂ 28 ਤੱਕ ਇਨ੍ਹਾਂ ਸ਼ਹਿਰਾਂ ‘ਚ ਹੋ ਸਕਦੀ ਬਾਰਿਸ਼

ਪਟਿਆਲੇ ਤੋਂ ਲੈ ਕੇ ਮੋਹਾਲੀ ਤੱਕ ਕਦੇ ਬੱਦਲ ਅਤੇ ਧੁੱਪ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਉੱਧਰ ਮੌਸਮ ਵਿਭਾਗ ਵੱਲੋਂ ਵੀ ਕੁੱਝ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਹੋਣ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਹੁਣ ਦੇਖਦੇ ਹਾਂ ਕਿ ਅੱਜ ਲੋਕਾਂ ਨੂੰ ਕੁੱਝ ਗਰਮੀ ਤੋਂ ਰਾਹਤ ਮਿਲਦੀ ਹੈ ਜਾਂ ਨਹੀਂ!

Edited By: Lajwinder Kaur | Updated at:
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਮਾਨਸੂਨ ਦੀ ਵਿਦਾਈ ਜਾਰੀ; 26 ਤੋਂ 28 ਤੱਕ ਇਨ੍ਹਾਂ ਸ਼ਹਿਰਾਂ ‘ਚ ਹੋ ਸਕਦੀ ਬਾਰਿਸ਼

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਮੀਂਹ ਦੇ ਆਸਾਰ, ਮਾਨਸੂਨ ਦੀ ਵਿਦਾਈ ਜਾਰੀ; 26 ਤੋਂ 28 ਤੱਕ ਇਨ੍ਹਾਂ ਸ਼ਹਿਰਾਂ ‘ਚ ਹੋ ਸਕਦੀ ਬਾਰਿਸ਼

ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਅੱਜ (25 ਸਤੰਬਰ) ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਹਾਲਾਂਕਿ, ਰਾਜ ਵਿੱਚ ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ ਹੈ। ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸਭ ਤੋਂ ਵੱਧ 37 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਿਦਾਈ ਜਾਰੀ ਹੈ। ਮਾਨਸੂਨ ਦੀ ਵਾਪਸੀ ਦੀ ਰੇਖਾ ਅਜੇ ਗੁਰਦਾਸਪੁਰ ਅਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਘੱਟ ਹੋਣ ਅਤੇ ਮੌਸਮ ਜ਼ਿਆਦਾਤਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਉੱਤੇ ਜ਼ਿਆਦਾ ਨਹੀਂ ਪਵੇਗਾ। ਉੱਥੇ ਹੀ, ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਣਿਆ ਘੱਟ ਦਬਾਅ ਵਾਲਾ ਹਵਾਵਾਂ ਦਾ ਸਿਸਟਮ ਵੀ ਹੁਣ ਕਮਜ਼ੋਰ ਹੋ ਗਿਆ ਹੈ।

ਆਉਣ ਵਾਲੇ ਦਿਨਾਂ ਵਿੱਚ ਅਜਿਹਾ ਰਹੇਗਾ ਮੌਸਮ:

26 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

27 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

28 ਸਤੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ਉੱਤੇ, ਜਦਕਿ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇੱਕ-ਦੋ ਥਾਵਾਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਆਸਾਰ ਹਨ।

ਇੱਕ ਅਕਤੂਬਰ ਤੱਕ ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ

ਇਸ ਹਫ਼ਤੇ ਪੰਜਾਬ ਦੇ ਸਾਰੇ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਬਾਰਸ਼ ਦੀ ਸੰਭਾਵਨਾ ਘੱਟ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ, ਜਦਕਿ ਬਾਕੀ ਹਿੱਸਿਆਂ ਵਿੱਚ 34 ਤੋਂ 36 ਡਿਗਰੀ ਰਹਿ ਸਕਦਾ ਹੈ।

ਤਾਪਮਾਨ 30 ਤੋਂ 32 ਡਿਗਰੀ ਵੀ ਰਹਿ ਸਕਦਾ ਹੈ

ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਕੁਝ ਸਮਾਂ ਤਾਪਮਾਨ 30 ਤੋਂ 32 ਡਿਗਰੀ ਵੀ ਰਹਿ ਸਕਦਾ ਹੈ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 16 ਤੋਂ 18 ਡਿਗਰੀ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ-ਰੂਪਨਗਰ ਦੇ ਕੁਝ ਹਿੱਸਿਆਂ ਵਿੱਚ 18 ਤੋਂ 20 ਡਿਗਰੀ, ਜਦਕਿ ਬਾਕੀ ਪੰਜਾਬ ਵਿੱਚ 20 ਤੋਂ 22 ਡਿਗਰੀ ਰਹਿਣ ਦਾ ਅਨੁਮਾਨ ਹੈ।

ਬਿਜਲੀ ਦੀ ਮੰਗ 14 ਹਜ਼ਾਰ ਮੇਗਾਵਾਟ ਦੇ ਪਾਰ

ਗਰਮੀ ਵਧਣ ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਵਧੀ ਹੋਈ ਹੈ। ਅੱਜ ਰਾਜ ਵਿੱਚ ਬਿਜਲੀ ਦੀ ਮੰਗ 14,120 ਮੇਗਾਵਾਟ ਰਹੀ। ਪੰਜਾਬ ਨੇ 5,004 ਮੇਗਾਵਾਟ ਬਿਜਲੀ ਦਾ ਉਤਪਾਦਨ ਕੀਤਾ, ਜਦਕਿ ਬਾਹਰੋਂ 9,118 ਮੇਗਾਵਾਟ ਬਿਜਲੀ ਲਈ ਗਈ।