Trending:
ਤਰਨਤਾਰਨ ਜ਼ਿਮਨੀ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਦਿੱਤੇ ਗਿਆਨ ਬਿਆਨ ਦੇ ਚੱਲਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ । ਰਾਜਾ ਵੜਿੰਗ ਐੱਸ.ਸੀ. ਕਮਿਸ਼ਨ ਵੱਲੋਂ ਸ਼ੁਰੂ ਕੀਤੀ ਕਾਰਵਾਈ ਨੂੰ ਰੋਕਣ ਦੀ ਅਪੀਲ ਕੀਤੀ ਹੈ।
ਰਾਜਾ ਵੜਿੰਗ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਖਿਲਾਫ 4 ਨਵੰਬਰ ਨੂੰ ਹੀ FIR ਦਰਜ ਕੀਤੀ ਜਾ ਚੁੱਕੀ ਹੈ । ਅਜਿਹੇ ਵਿੱਚ ਕਮਿਸ਼ਨ ਲਈ ਸਮਾਨਾਂਤਰ ਕਾਰਵਾਈ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਨੇ ਕਮਿਸ਼ਨ ਦੇ ਚੇਅਰਮੈਨ 'ਤੇ ਸਿਆਸੀ ਰਣਨੀਤੀ ਤਹਿਤ ਕੰਮ ਕਰਨ ਦਾ ਇਲਜ਼ਾਮ ਲਗਾਇਆ ਹੈ।
ਵੜਿੰਗ ਨੇ ਕਿਹਾ ਕਿ ਚੇਅਰਮੈਨ ਵੱਲੋਂ ਲਗਾਤਾਰ ਉਨ੍ਹਾਂ ਵਿਰੁੱਧ ਜਨਤਕ ਬਿਆਨ ਦਿੱਤੇ ਹਨ । ਜਿਸ ਨਾਲ ਪੂਰੀ ਪ੍ਰਕਿਰਿਆ ਪੱਖਪਾਤੀ ਜਾਪਦੀ ਹੈ।
ਦੱਸ ਦਈਏ ਕਿ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਕੀਤੀ ਸੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖਿਲਾਫ 4 ਨਵੰਬਰ ਨੂੰ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਕਪੂਰਥਲਾ ਵਿੱਚ SC/ST ਐਕਟ ਅਤੇ ਹੋਰ ਦੋਸ਼ਾਂ ਤਹਿਤ FIR ਦਰਜ ਕੀਤੀ ਗਈ ਸੀ।
ਇਨ੍ਹਾਂ ਹੀ ਨਹੀਂ ਰਾਜਾ ਵੜਿੰਗ ਨੂੰ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਵੀ ਤਲਬ ਕੀਤਾ ਸੀ ।ਰਾਜਾ ਵੜਿੰਗ ਦੇ ਵਕੀਲ ਨੇ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਕਿਹਾ ਸੀ । ਕਿ ਉਹ ਤਰਨਤਾਰਨ ਚੋਣ ਤੋਂ ਬਾਅਦ ਹੀ ਪੇਸ਼ ਹੋ ਸਕਣਗੇ। ਪਰ ਚੋਣ ਤੋਂ ਬਾਅਦ ਰਾਜਾ ਵੜਿੰਗ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ।