Trending:
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਤਰਨਤਾਰਨ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਸਬੰਧੀ ਦਿੱਤੇ ਬਿਆਨ 'ਤੇ ਵੜਿੰਗ ਖਿਲਾਫ਼ ਕਪੂਰਥਲਾ 'ਚ FIR ਦਰਜ ਕੀਤੀ ਗਈ ਹੈ। ਜਾਤੀਵਾਦੀ ਟਿੱਪਣੀ ਸਬੰਧੀ ਉਨ੍ਹਾਂ ਖਿਲਾਫ਼ SC/ST ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸਤੋਂ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਰਾਜਾ ਵੜਿੰਗ ਨੂੰ 6 ਨਵੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਕਮਿਸ਼ਨ ਮੁਤਾਬਿਕ ਮਾਮਲਾ ਕਾਫੀ ਗੰਭੀਰ ਹੈ, ਇਸਦੀ ਪੂਰੀ ਜਾਂਚ ਕੀਤੀ ਜਾਵੇਗੀ।
ਕੀ ਹੈ ਪੂਰਾ ਮਾਮਲਾ?
ਦਰਅਸਲ ਪੰਜਾਬ ਕਾਂਗਰਸ ਪ੍ਰਧਾਨ ਨੇ ਸਾਬਕਾ ਗ੍ਰਹਿ ਮੰਤਰੀ ਸਵ.ਬੂਟਾ ਸਿੰਘ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ। ਰਾਜਾ ਵੜਿੰਗ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਬੂਟਾ ਸਿੰਘ ਸਬੰਧੀ ਵਿਵਾਦਿਤ ਟਿੱਪਣੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ ਵੜਿੰਗ ਨੇ ਆਪਣੇ ਇਸ ਬਿਆਨ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਮੁਆਫ਼ੀ ਵੀ ਮੰਗੀ ਸੀ, ਪਰ ਵਿਰੋਧੀ ਧਿਰਾਂ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੀਆਂ ਹਨ।
ਬਿਆਨ 'ਤੇ ਕਿਉਂ ਮਚਿਆ ਘਮਸਾਣ ?
ਤਰਨਤਾਰਨ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਪਾਰਟੀਆਂ ਪੰਥਕ ਸੀਟ 'ਤੇ ਜਿੱਤ ਲਈ ਪੂਰੀ ਤਾਕਤ ਲਗਾ ਰਹੀਆਂ ਹਨ। 11 ਨਵੰਬਰ ਨੂੰ ਇਸ ਸੀਟ 'ਤੇ ਵੋਟਿੰਗ ਹੋਵੇਗੀ, ਜਿਸਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਚੋਣਾਂ ਤੋਂ ਪਹਿਲਾਂ ਰਾਜਾ ਵੜਿੰਗ ਦਾ ਇਹ ਬਿਆਨ ਕਾਂਗਰਸ ਪਾਰਟੀ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਸਕਦਾ ਹੈ