Thursday, 13th of November 2025

SSP submits report to pb sc commision, ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ!

Reported by: Sukhjinder Singh  |  Edited by: Jitendra Baghel  |  November 12th 2025 04:45 PM  |  Updated: November 12th 2025 04:45 PM
SSP submits report to pb sc commision, ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ!

SSP submits report to pb sc commision, ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ!

ਮਰਹੂਮ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਸਬੰਧੀ ਮਾਮਲੇ ’ਚ ਅੱਜ ਐਸ.ਐਸ.ਪੀ. ਕਪੂਰਥਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪੀ ਗਈ।

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਗ੍ਰਿਫਤਾਰੀ ਸਬੰਧੀ ਪੁੱਛੇ ਸਵਾਲ ਉੱਤੇ ਐਸ.ਐਸ.ਪੀ. ਦੀ ਥਾਂ ਡੀ.ਐਸ.ਪੀ. ਹਰਗੁਰਦੇਵ ਸਿੰਘ ਕਮਿਸ਼ਨ ਅੱਗੇ ਪੇਸ਼ ਹੋਏ। ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਰਬਜੋਤ ਸਿੰਘ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਦਾ ਜਾਤੀ ਪ੍ਰਮਾਣ–ਪੱਤਰ ਵੀ ਪ੍ਰਾਪਤ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਦਿੱਤਾ ਗਿਆ ਮੀਡੀਆ ਰਿਕਾਰਡ ਫੋਰੈਂਸਿਕ ਜਾਂਚ ਲਈ ਭੇਜਣ ਦੀ ਕਾਰਵਾਈ ਜਾਰੀ ਹੈ।

ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੀ ਕਾਰਵਾਈ ਦੀ ਜਾਣਕਾਰੀ ਲਈ 19 ਨਵੰਬਰ ਤੱਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਪੁਲਿਸ ਨੂੰ ਹਰ ਹਫ਼ਤੇ ਇਸ ਮਾਮਲੇ ਬਾਰੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

ਇਸੇ ਤਰ੍ਹਾਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਨਾਲ ਸਬੰਧਿਤ ਬੇਅਦਬੀ ਮਾਮਲੇ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਥਾਂ ਉਨ੍ਹਾਂ ਦੇ ਵਕੀਲ ਅਰਵਿੰਦ ਸਿੰਘ ਸਚਦੇਵਾ ਅੱਜ ਕਮਿਸ਼ਨ ਅੱਗੇ ਪੇਸ਼ ਹੋਏ। ਉਨ੍ਹਾਂ ਨੇ ਤਰਨਤਾਰਨ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਅਗਲੀ ਤਾਰੀਖ਼ ਦੀ ਮੰਗ ਕੀਤੀ, ਜਿਸਨੂੰ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮਨਜ਼ੂਰ ਕਰਦੇ ਹੋਏ ਬਾਜਵਾ ਨੂੰ 19 ਨਵੰਬਰ ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।

ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 4 ਨਵੰਬਰ ਨੂੰ ਤਰਨਤਾਰਨ ਦੇ ਇਕ ਪਿੰਡ ਵਿੱਚ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਨਸਲੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਵਿਰੁੱਧ ਪੁਲਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।

ਰਾਜਾ ਵੜਿੰਗ ਵਿਰੁੱਧ ਆਈ. ਪੀ. ਸੀ. ਦੀ ਧਾਰਾ 353 ਅਤੇ 196 ਦੇ ਨਾਲ-ਨਾਲ ਐੱਸ. ਸੀ/ਐੱਸ.ਟੀ ਐਕਟ ਦੀ ਧਾਰਾ 3(1)(u) ਅਤੇ 3(1)(v) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਹਾਲਾਂਕਿ ਵੜਿੰਗ ਨੇ ਆਪਣੇ ਇਸ ਬਿਆਨ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਮੁਆਫ਼ੀ ਵੀ ਮੰਗੀ ਸੀ

TAGS