Wednesday, 25th of November 2026

ਰਾਜਪੁਰਾ ਦੀ ਸਿਆਸਤ 'ਚ ਵੱਡਾ ਉਲਟਫੇਰ: ਹਰਦਿਆਲ ਸਿੰਘ ਕੰਬੋਜ ਦੇ BJP 'ਚ ਸ਼ਾਮਲ ਹੋਣ ਮਗਰੋਂ ਜਗਦੀਸ਼ ਜੱਗਾ ਨੇ ਦਿਖਾਇਆ ਸ਼ਕਤੀ ਪ੍ਰਦਰਸ਼ਨ

ਰਾਜਪੁਰਾ ਦੀ ਸਿਆਸਤ ਵਿੱਚ ਇਨ੍ਹੀਂ ਦਿਨੀਂ ਕਾਫ਼ੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਪਾਰਟੀ ਅੰਦਰ ਵੀ ਖਿੱਚੋਤਾਣ ਸ਼ੁਰੂ ਹੋ ਗਈ ਹੈ।

Edited By: Lajwinder Kaur | Updated at:

ਸਾਲ 2022 ਵਿੱਚ ਰਾਜਪੁਰਾ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਚੁੱਕੇ ਜਗਦੀਸ਼ ਕੁਮਾਰ ਜੱਗਾ ਨੇ ਵੀ ਆਪਣੇ ਤੇਵਰ ਦਿਖਾ ਦਿੱਤੇ ਹਨ। ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

ਇਸੇ ਦੌਰਾਨ ਜਗਦੀਸ਼ ਕੁਮਾਰ ਜੱਗਾ ਨੇ ਆਪਣੇ ਘਰ ਬੂਥ ਪੱਧਰ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਰਾਹੀਂ ਉਨ੍ਹਾਂ ਨੇ ਆਪਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਕੀਤੀ।

ਮੀਟਿੰਗ ਦੌਰਾਨ ਜੱਗਾ ਨੇ ਸਾਫ਼ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਹਰ ਹਾਲਤ ਵਿੱਚ ਲੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਟਿਕਟ ਉਨ੍ਹਾਂ ਨੂੰ ਹੀ ਮਿਲੇਗੀ ਅਤੇ ਕਿਸੇ ਹੋਰ ਨੂੰ ਨਹੀਂ ਦਿੱਤੀ ਜਾਵੇਗੀ।

ਜੱਗਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਉਨ੍ਹਾਂ ਆਗੂਆਂ ਨੂੰ ਟਿਕਟ ਦਿੰਦੀ ਹੈ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਰਹਿੰਦੇ ਹਨ ਅਤੇ ਉਨ੍ਹਾਂ ਵਿਚਕਾਰ ਕੰਮ ਕਰਦੇ ਹਨ।

ਹਰਦਿਆਲ ਸਿੰਘ ਕੰਬੋਜ ਦੇ ਭਾਜਪਾ ਵਿੱਚ ਆਉਣ ਤੋਂ ਬਾਅਦ ਜਗਦੀਸ਼ ਜੱਗਾ ਦੇ ਇਸ ਐਲਾਨ ਨੇ ਰਾਜਪੁਰਾ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਰਾਜਪੁਰਾ ਤੋਂ ਕਿਸ ਆਗੂ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ।