ਮੋਗਾ:- ਮੋਗਾ ਦੇ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪਤੀ ਆਪਣੀ ਪਤਨੀ ਨੂੰ ਡਿਊਟੀ ’ਤੇ ਛੱਡਣ ਜਾ ਰਿਹਾ ਸੀ, ਜਿਸ ਦੌਰਾਨ ਧੁੰਦ ਕਾਰਨ ਉਨ੍ਹਾਂ ਦੀ ਗੱਡੀ ਰਜਵਾਹੇ ’ਚ ਜਾ ਡਿੱਗੀ। ਇਸ ਹਾਦਸੇ ’ਚ ਕਾਰ ਸਵਾਰ ਪਤੀ ਪਤਨੀ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਕਿ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਮੋਗਾ ਦੇ ਪਿੰਡ ਧੂਰਕੋਟ ਰਣਸੀਹ ਵਿਖੇ ਰਹਿ ਰਹੇ ਸਨ । ਮ੍ਰਿਤਕ ਜਸਕਰਨ ਸਿੰਘ ਆਪਣੀ ਪਤਨੀ ਨੂੰ ਪਿੰਡ ਮਾੜੀ ਮੁਸਤਫਾ ਡਿਊਟੀ ’ਤੇ ਛੱਡਣ ਜਾ ਰਿਹਾ ਸੀ।
