ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਨੂੰ ਲੈ ਕੇ ਸਾਰੇ ਪਾਸੇ ਚਰਚਾਵਾਂ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜਦ ਮੁਲਾਕਾਤ ਕਰਨਗੇ ਤਾਂ ਦੋਵਾਂ ਦੇਸ਼ਾਂ ਵਿੱਚ ਇਸ ਮਾਮਲੇ 'ਤੇ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ, ਕਿ ਜੋ ਭਾਰਤੀ ਨੌਜਵਾਨ ਨੌਕਰੀ ਦੀ ਤਲਾਸ਼ ਵਿੱਚ ਰੂਸ ਗਏ ਸੀ ਪਰ ਉੱਤੇ ਯੂਕਰੇਨ ਖਿਲਾਫ ਜੰਗ ਵਿੱਚ ਧਕੇਲ ਦਿੱਤੇ ਗਏ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੱਗੇ ਇਸ ਮੁੱਦੇ 'ਤੇ ਗੱਲਬਾਤ ਕਰਨਗੇ ਤਾਂ ਕਈ ਮਸਲੇ ਹੱਲ ਹੋਣ ਦੀ ਸੰਭਾਵਨਾ ਹੈ।
ਇਸੇ ਵਿਚਾਲੇ ਪੰਜਾਬ ਅਤੇ ਹਰਿਆਣਾ ਦੇ ਕਈ ਨੌਜਵਾਨ, ਜੋ ਕਿ ਰੂਸ ਵਿੱਚ ਲਾਪਤਾ ਹਨ ਜਾਂ ਉੱਥੇ ਫਸੇ ਹੋਏ ਹਨ ਤੇ ਪਰਿਵਾਰਾਂ ਨੇ ਵੀ ਕੇਂਦਰ ਸਰਕਾਰ ਨੂੰ ਇਸ ਮਸਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਪੀੜਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਰੂਸੀ ਰਾਸ਼ਟਰਪਤੀ ਨਾਲ ਗੱਲ ਕਰਨ ਤਾਂ ਜੋ ਉਨ੍ਹਾਂ ਦੇ ਬੱਚੇ ਸੁਰੱਖਿਅਤ ਘਰ ਵਾਪਸ ਆ ਸਕਣ। ਪੰਜਾਬ ਤੇ ਹਰਿਆਣਾ ਸਣੇ ਪੂਰੇ ਦੇਸ਼ 'ਚੋਂ ਕਈ ਨੌਜਵਾਨ ਰੂਸ ਵਿੱਚ ਫਸੇ ਹੋਏ ਹਨ। ਪੰਜਾਬ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਰੂਸੀ ਰਾਸ਼ਟਰਪਤੀ ਨਾਲ ਰੂਸੀ ਰਾਸ਼ਟਰਪਤੀ ਨਾਲ ਰੂਸੀ ਲਾਪਤਾ ਨੌਜਵਾਨਾਂ ਬਾਰੇ ਸਿੱਧੀ ਗੱਲ ਕਰਨ ਤਾਂ ਜੋ ਲੋਕ ਉਨ੍ਹਾਂ ਦੇ ਬੱਚਿਆਂ ਨੂੰ ਲੱਭ ਸਕਣ।

ਪੀੜਤ ਪਰਿਵਾਰਾਂ ਨੇ ਕਿਹਾ ਕਿ ਸਾਡੇ ਨੌ ਜਵਾਨ ਰੋਜ਼ੀ-ਰੋਟੀ ਦੀ ਤਲਾਸ਼ ਵਿੱਚ ਜਾਂ ਫਿਰ ਪੜ੍ਹਾਈ ਲਈ ਰੂਸ ਗਏ ਸਨ ਪਰ ਉੱਥੇ ਯੂਕਰੇਨ ਨਾਲ ਬਣੇ ਜੰਗ ਵਾਲੇ ਹਾਲਾਤਾਂ ਵਿਚਾਲੇ ਸਾਡੇ ਨੌਜਵਾਨਾਂ ਨੂੰ ਵੀ ਧੱਕੇ ਦੇ ਨਾਲ ਜੰਗ ਦੇ ਮੈਦਾਨ ਵਿੱਚ ਰੂਸ ਵੱਲੋਂ ਉਤਾਰ ਦਿੱਤਾ ਗਿਆ ਹੈ। ਇਸ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੇਕਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੱਗੇ ਇਹ ਮੰਗ ਰੱਖਦੇ ਹਨ ਤਾਂ ਸਾਡੇ ਬੱਚੇ ਵਾਪਸ ਆਪਣੇ ਘਰ ਆ ਸਕਦੇ ਹਨ।