Sunday, 27th of September 2026

ਪੰਜਾਬ ਸਿਆਸਤ ਤੋਂ ਮੰਦਭਾਗੀ ਖ਼ਬਰ: ਸਾਬਕਾ ‘ਆਪ’ ਆਗੂ ਦੇ ਘਰ ਪਸਰਿਆ ਮਾਤਮ, ਨੌਜਵਾਨ ਪੁੱਤਰ ਦਾ ਅਕਾਲ ਚਲਾਣਾ, ਬਿਕਰਮ ਮਜੀਠੀਆ ਨੇ ਜਤਾਇਆ ਡੂੰਘਾ ਸੋਗ

ਪੰਜਾਬ ਦੀ ਸਿਆਸਤ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ‘ਆਪ’ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਨੂੰ ਬਹੁਤ ਵੱਡਾ ਡੂੰਘਾ ਸਦਮਾ ਲੱਗਿਆ ਹੈ, ਕਿਉਂਕਿ ਉਨ੍ਹਾਂ ਦੇ ਨੌਜਵਾਨ ਸਪੁੱਤਰ ਅਕਾਸ਼ਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।

Edited By: Lajwinder Kaur | Updated at:
ਪੰਜਾਬ ਸਿਆਸਤ ਤੋਂ ਮੰਦਭਾਗੀ ਖ਼ਬਰ: ਸਾਬਕਾ ‘ਆਪ’ ਆਗੂ ਦੇ ਘਰ ਪਸਰਿਆ ਮਾਤਮ, ਨੌਜਵਾਨ ਪੁੱਤਰ ਦਾ ਅਕਾਲ ਚਲਾਣਾ, ਬਿਕਰਮ ਮਜੀਠੀਆ ਨੇ ਜਤਾਇਆ ਡੂੰਘਾ ਸੋਗ

ਪੰਜਾਬ ਸਿਆਸਤ ਤੋਂ ਮੰਦਭਾਗੀ ਖ਼ਬਰ: ਸਾਬਕਾ ‘ਆਪ’ ਆਗੂ ਦੇ ਘਰ ਪਸਰਿਆ ਮਾਤਮ, ਨੌਜਵਾਨ ਪੁੱਤਰ ਦਾ ਅਕਾਲ ਚਲਾਣਾ, ਬਿਕਰਮ ਮਜੀਠੀਆ ਨੇ ਜਤਾਇਆ ਡੂੰਘਾ ਸੋਗ

ਪੰਜਾਬ ਦੀ ਸਿਆਸਤ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ‘ਆਪ’ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਨੂੰ ਬਹੁਤ ਵੱਡਾ ਡੂੰਘਾ ਸਦਮਾ ਲੱਗਿਆ ਹੈ, ਕਿਉਂਕਿ ਉਨ੍ਹਾਂ ਦੇ ਨੌਜਵਾਨ ਸਪੁੱਤਰ ਅਕਾਸ਼ਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ’ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਬਿਕਰਮ ਸਿੰਘ ਮਜੀਠੀਆ ਨੇ ਜਤਾਇਆ ਗਹਿਰਾ ਦੁੱਖ

ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦਿਆਂ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਹੈ।

ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਉਨ੍ਹਾਂ ਲਿਖਿਆ, "ਹਲਕਾ ਮਜੀਠਾ ਤੋਂ ਸ. ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਜੀ ਦੇ ਨੌਜਵਾਨ ਸਪੁੱਤਰ ਸ. ਅਕਾਸ਼ਦੀਪ ਸਿੰਘ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸੁਣ ਕੇ ਮਨ ਬਹੁਤ ਦੁਖੀ ਹੋਇਆ।"

ਮਜੀਠੀਆ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਅੱਗੇ ਲਿਖਿਆ ਕਿ ਇੱਕ ਨੌਜਵਾਨ ਪੁੱਤਰ ਦਾ ਵਿਛੋੜਾ ਪਰਿਵਾਰ ਲਈ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਡੂੰਘਾ ਸਦਮਾ ਹੁੰਦਾ ਹੈ। ਮਾਪਿਆਂ ਲਈ ਆਪਣੇ ਜਵਾਨ ਪੁੱਤਰ ਨੂੰ ਗੁਆਉਣ ਦਾ ਦੁੱਖ ਸ਼ਬਦਾਂ ਵਿੱਚ ਕਦੇ ਵੀ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਅਸਹਿ ਤੇ ਅਕਹਿ ਦੁੱਖ ਨੂੰ ਸਹਿਣ ਦੀ ਹਿੰਮਤ ਅਤੇ ਬਲ ਬਖਸ਼ਣ।

ਜਗਵਿੰਦਰ ਪਾਲ ਸਿੰਘ ਜੱਗਾ ਦਾ ਸਿਆਸੀ ਸਫ਼ਰ

ਸਿਆਸੀ ਹਲਕਿਆਂ ਵਿੱਚ ਸਰਗਰਮ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਦਾ ਸਿਆਸੀ ਸਫ਼ਰ ਕਾਫ਼ੀ ਅਹਿਮ ਰਿਹਾ ਹੈ। ਆਪਣੇ ਲੰਮੇ ਸਿਆਸੀ ਤਜ਼ਰਬੇ ਤਹਿਤ ਉਨ੍ਹਾਂ ਪਹਿਲਾਂ ਕਾਂਗਰਸ ਪਾਰਟੀ ਨਾਲ ਜੁੜ ਕੇ ਕੰਮ ਕੀਤਾ ਸੀ, ਪਰ ਬਾਅਦ ਵਿੱਚ ਸਾਲ 2023 ਵਿੱਚ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਆਮ ਆਦਮੀ ਪਾਰਟੀ (‘ਆਪ’) ਦਾ ਪਲੱਲਾ ਫੜ ਲਿਆ ਸੀ। ਪਰ ਇਸ ਸਾਲ ਮਈ ਮਹੀਨੇ ਦੇ ਵਿੱਚ ਉਨ੍ਹਾਂ ਨੇ ਆਪ ਤੋਂ ਵੀ ਅਸਤੀਫਾ ਦੇ ਕੇ ਪਾਰਟੀ ਤੋਂ ਵੱਖ ਹੋ ਗਏ ਸਨ।