Trending:
ਖੰਨਾ: ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਯਾਦੂ ਨੂੰ 17 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਖੰਨਾ ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਯਾਦਵਿੰਦਰ ਸਿੰਘ ਯਾਦੂ ਨੂੰ ਜ਼ਮਾਨਤ ਦੇ ਦਿੱਤੀ ਹੈ।
ਕੀ ਹੈ ਪੂਰਾ ਮਾਮਲਾ?
ਯਾਦੂ ਨੂੰ ਖੰਨਾ ’ਚ ਕਾਊਂਟਿੰਗ ਸੈਂਟਰ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਵੋਟ ਗਿਣਤੀ ਪ੍ਰਕਿਰਿਆ ’ਚ ਰੁਕਾਵਟ ਪਾਉਣ ਦੇ ਇਲਜ਼ਾਮ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਖੰਨਾ ਬਲਾਕ ਕਾਊਂਟਿੰਗ ਸੈਂਟਰ ’ਚ ਯਾਦੂ ’ਤੇ ਨਾਅਰੇਬਾਜ਼ੀ ਅਤੇ ਗਿਣਤੀ ਦੌਰਾਨ ਗੜਬੜ ਕਰਨ ਦੇ ਇਲਜ਼ਾਮ ਲੱਗੇ ਸਨ। ਅਧਿਕਾਰੀਆਂ ਮੁਤਾਬਕ ਯਾਦੂ ਨੂੰ ਰਿਟਰਨਿੰਗ ਅਫ਼ਸਰ ਨੇ ਵਾਰ-ਵਾਰ ਚੇਤਾਵਨੀ ਦਿੱਤੀ ਸੀ, ਜਿਸ ਤੋਂ ਬਾਅਦ ਅਕਾਲੀ ਆਗੂ ਵੱਲੋਂ SDM-ਕਮ-ਰਿਟਰਨਿੰਗ ਅਫ਼ਸਰ ਅਤੇ ਸਟਾਫ਼ ਨਾਲ ਬਦਸਲੂਕੀ ਵੀ ਕੀਤੀ ਗਈ ਸੀ।