Wednesday, 22nd of April 2026

ਅਕਾਲੀ ਦਲ ‘ਚ ਸੋਗ ਦੀ ਲਹਿਰ, ਚੰਡੀਗੜ੍ਹ ਦੀ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਦੇ ਮਾਤਾ ਦਾ ਦਿਹਾਂਤ, ਸੁਖਬੀਰ ਬਾਦਲ ਤੋਂ ਲੈ ਕੇ ਦਲਜੀਤ ਚੀਮਾ ਨੇ ਜਤਾਇਆ ਦੁੱਖ

By: GTC News Desk | Edited By: Lajwinder Kaur | Updated at: April 22nd 2026 04:31 PM
ਅਕਾਲੀ ਦਲ ‘ਚ ਸੋਗ ਦੀ ਲਹਿਰ, ਚੰਡੀਗੜ੍ਹ ਦੀ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਦੇ ਮਾਤਾ ਦਾ ਦਿਹਾਂਤ, ਸੁਖਬੀਰ ਬਾਦਲ ਤੋਂ ਲੈ ਕੇ ਦਲਜੀਤ ਚੀਮਾ ਨੇ ਜਤਾਇਆ ਦੁੱਖ

ਅਕਾਲੀ ਦਲ ‘ਚ ਸੋਗ ਦੀ ਲਹਿਰ, ਚੰਡੀਗੜ੍ਹ ਦੀ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਦੇ ਮਾਤਾ ਦਾ ਦਿਹਾਂਤ, ਸੁਖਬੀਰ ਬਾਦਲ ਤੋਂ ਲੈ ਕੇ ਦਲਜੀਤ ਚੀਮਾ ਨੇ ਜਤਾਇਆ ਦੁੱਖ

ਚੰਡੀਗੜ੍ਹ ਤੋਂ ਬਹੁਤ ਹੀ ਸੋਗ ਭਰੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬੀਬੀ ਹਰਜਿੰਦਰ ਕੌਰ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਮਹਿੰਦਰ ਕੌਰ ਦਾ ਅਕਾਲ ਚਲਾਣਾ ਕਰ ਜਾਣ ਦੀ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਅੱਜ ਉਨ੍ਹਾਂ ਨੇ ਅੰਤਿਮ ਸਾਹ ਲਏ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦੁੱਖ ਜਤਾਇਆ ਗਿਆ ਹੈ। ਉਨ੍ਹਾਂ ਨੇ ਲਿਖਿਆ ਹੈ- ‘ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ । ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।’

ਦਲਜੀਤ ਸਿੰਘ ਚੀਮਾ ਹੋਏ ਅੰਤਿਮ ਸੰਸਕਾਰ 'ਚ ਸ਼ਾਮਿਲ

ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਵੀ ਦੁੱਖ ਜਤਾਉਂਦੇ ਹੋਏ ਪੋਸਟ ਪਾਈ ਹੈ। ਉਨ੍ਹਾਂ ਨੇ ਲਿਖਿਆ ਹੈ- ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਅਤੇ ਪ੍ਰੋ. ਮਨਮੋਹਨ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।’’

ਇਲਾਕੇ 'ਚ ਸੋਗ ਦੀ ਲਹਿਰ

ਮਾਤਾ ਮਹਿੰਦਰ ਕੌਰ ਦੇ ਦਿਹਾਂਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਬੀਬੀ ਹਰਜਿੰਦਰ ਕੌਰ ਦੇ ਪਰਿਵਾਰ ਨਾਲ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਮਾਤਾ ਜੀ ਇੱਕ ਨੇਕ ਅਤੇ ਗੁਰਸਿੱਖੀ ਜੀਵਨ ਜਿਊਣ ਵਾਲੀ ਸ਼ਖ਼ਸੀਅਤ ਸਨ।

ਅਰਦਾਸ ਕੀਤੀ ਜਾ ਰਹੀ ਹੈ ਕਿ ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਰਹਿ ਗਏ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਅਤੇ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ। 

Latest News