Saturday, 25th of July 2026

ਸੰਜੇ ਸਿੰਘ ਦਾ ਰਾਘਵ ਚੱਢਾ ਤੇ ਭਾਜਪਾ 'ਤੇ ਤਿੱਖਾ ਹਮਲਾ; ਬੋਲੇ-"7 ਸਾਂਸਦਾਂ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ, ਪੰਜਾਬੀ ਕਦੇ ਨਹੀਂ ਕਰਨਗੇ ਮੁਆਫ਼"

Edited By: Lajwinder Kaur | Updated at: April 24th 2026 04:42 PM
Trending News
ਸੰਜੇ ਸਿੰਘ ਦਾ ਰਾਘਵ ਚੱਢਾ ਤੇ ਭਾਜਪਾ 'ਤੇ ਤਿੱਖਾ ਹਮਲਾ; ਬੋਲੇ-"7 ਸਾਂਸਦਾਂ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ, ਪੰਜਾਬੀ ਕਦੇ ਨਹੀਂ ਕਰਨਗੇ ਮੁਆਫ਼"

ਸੰਜੇ ਸਿੰਘ ਦਾ ਰਾਘਵ ਚੱਢਾ ਤੇ ਭਾਜਪਾ 'ਤੇ ਤਿੱਖਾ ਹਮਲਾ; ਬੋਲੇ-"7 ਸਾਂਸਦਾਂ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ, ਪੰਜਾਬੀ ਕਦੇ ਨਹੀਂ ਕਰਨਗੇ ਮੁਆਫ਼"

ਆਮ ਆਦਮੀ ਪਾਰਟੀ (AAP) ਵਿੱਚ ਹੋਈ ਵੱਡੀ ਬਗਾਵਤ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਰਾਘਵ ਚੱਢਾ ਸਮੇਤ ਪਾਰਟੀ ਛੱਡਣ ਵਾਲੇ ਆਗੂਆਂ ਅਤੇ ਭਾਰਤੀ ਜਨਤਾ ਪਾਰਟੀ 'ਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਸੰਜੇ ਸਿੰਘ ਨੇ ਇਨ੍ਹਾਂ ਆਗੂਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਭਰੋਸੇ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਕੀਤਾ ਹੈ।

ਸੰਜੇ ਸਿੰਘ ਨੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਸਾਧਿਆ ਨਿਸ਼ਾਨਾ 

ਸੰਜੇ ਸਿੰਘ ਨੇ ਭਾਜਪਾ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸਾਜ਼ਿਸ਼ ਤਹਿਤ ਆਮ ਆਦਮੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ 7 ਸਾਂਸਦਾਂ ਨੂੰ ਤੋੜ ਕੇ ਭਾਜਪਾ ਨੇ ਸਿਰਫ਼ ਪਾਰਟੀ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਪੰਜਾਬ ਦੇ ਲੋਕਾਂ ਨੇ ਮਾਣ-ਸਤਿਕਾਰ ਦਿੱਤਾ ਸੀ, ਅੱਜ ਉਨ੍ਹਾਂ ਨੇ ਹੀ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੱਤਾ ਹੈ।

ਸੰਜੇ ਸਿੰਘ ਨੇ ਬਾਗੀ ਆਗੂਆਂ ਨੂੰ ਲੰਬੇ ਹੱਥੀਂ ਲਿਆ

ਬਾਗੀ ਆਗੂਆਂ ਨੂੰ ਲੰਬੇ ਹੱਥੀਂ ਲੈਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੱਦਾਰਾਂ ਨੂੰ ਕਦੇ ਬਖਸ਼ਦੀ ਨਹੀਂ ਹੈ। ਉਨ੍ਹਾਂ ਕਿਹਾ, "ਧੋਖਾ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਇਹ ਸਿਆਸੀ ਮੌਕਾਪ੍ਰਸਤੀ ਦੀ ਸਿਖਰ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲਵੇ, ਪਰ ਆਮ ਆਦਮੀ ਪਾਰਟੀ ਦੇ ਹੌਸਲੇ ਨਹੀਂ ਤੋੜ ਸਕਦੀ।

ਸੰਜੇ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸਭ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਸ਼ਵਾਸਘਾਤੀ ਆਗੂਆਂ ਨੂੰ ਸਬਕ ਸਿਖਾਉਣਗੇ। ਉਨ੍ਹਾਂ ਮੁਤਾਬਕ ਭਾਜਪਾ ਵੱਲੋਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਤੋੜ ਕੇ ਸੱਤਾ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਭਾਜਪਾ ਉੱਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲਿਖਿਆ "ਭਾਜਪਾ ਨੇ ਇੱਕ ਵਾਰ ਫਿਰ ਪੰਜਾਬੀਆਂ ਨਾਲ ਧੱਕਾ ਕੀਤਾ ਹੈ "

Punjabi Shorts

Latest News