Trending:
Punjab power dept recruits 2,600 lineman apprentices || ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਲਈ 100 ਅਪ੍ਰੈਂਟਿਸ ਸ਼ਾਮਲ ਹਨ।
ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸਟਾਫ ਅਤੇ ਤਕਨੀਕੀ ਕੁਸ਼ਲਤਾ ਪੱਖੋਂ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ 2,023 ਸਹਾਇਕ ਲਾਈਨਮੈਨ, 48 ਅੰਦਰੂਨੀ ਆਡੀਟਰ ਅਤੇ 35 ਮਾਲੀਆ ਲੇਖਾਕਾਰ ਦੀ ਨਿਯੁਕਤੀ ਦੇ ਨਾਲ ਅਪ੍ਰੈਲ 2022 ਤੋਂ ਬਾਅਦ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 8,984 ਹੋ ਗਈ ਹੈ ।
ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨਵੇਂ ਬਿਜਲੀ ਕੁਨੈਕਸ਼ਨ ਪ੍ਰਾਪਤ ਕਰਨ ਅਤੇ ਲੋਡ ਸਮਰੱਥਾ ਵਿੱਚ ਤਬਦੀਲੀਆਂ ਸਬੰਧੀ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਐਲ.ਟੀ.ਸਪਲਾਈ 'ਤੇ 50 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ, ਟੈਸਟ ਰਿਪੋਰਟ ਜਮ੍ਹਾ ਕਰਨਾ ਲਾਜ਼ਮੀ ਰਹੇਗੀ, ਪਰ ਪੀਐਸਪੀਸੀਐਲ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਦੀ ਲੋੜ ਨਹੀਂ ਹੋਵੇਗੀ। ਇਸੇ ਤਰ੍ਹਾਂ, ਸਾਰੇ ਨਵੇਂ ਹਾਈ ਟੈਂਸ਼ਨ ਅਤੇ ਐਕਸਟਰਾ ਹਾਈ ਟੈਂਸ਼ਨ ਬਿਨੈਕਾਰਾਂ ਲਈ, ਚੀਫ ਇਲੈਕਟ੍ਰੀਕਲ ਇੰਸਪੈਕਟਰ ਵੱਲ ਨਿਰੀਖਣ ਰਿਪੋਰਟ ਲਾਜ਼ਮੀ ਰਹੇਗੀ, ਹਾਲਾਂਕਿ ਟੈਸਟ ਰਿਪੋਰਟ ਜਮ੍ਹਾ ਕਰਨਾ ਹੁਣ ਜ਼ਰੂਰੀ ਨਹੀਂ ਹੋਵੇਗਾ।
ਬਿਜਲੀ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ, 1,500 ਅਪ੍ਰੈਂਟਿਸਾਂ (ਇੰਟਰਨਾਂ) ਨੇ ਅਕਤੂਬਰ 2024 ਵਿੱਚ ਸਫਲਤਾਪੂਰਵਕ ਆਪਣੀ ਸਿਖਲਾਈ ਮੁਕੰਮਲ ਕੀਤੀ ਸੀ। ਇਸ ਸਫਲਤਾ ਦੇ ਆਧਾਰ 'ਤੇ, ਨਵੇਂ ਬੈਚ ਲਈ 52-ਹਫ਼ਤਿਆਂ ਦਾ ਸਿਖਲਾਈ ਪ੍ਰੋਗਰਾਮ ਚਲਾਇਆ ਜਾਵੇਗਾ