Sunday, 4th of October 2026

ਸਕੂਲਾਂ-ਕਾਲਜਾਂ ਅਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ: ਪੰਜਾਬ ‘ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ

Edited By: Lajwinder Kaur | Updated at:
ਸਕੂਲਾਂ-ਕਾਲਜਾਂ ਅਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ: ਪੰਜਾਬ ‘ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ

ਸਕੂਲਾਂ-ਕਾਲਜਾਂ ਅਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ: ਪੰਜਾਬ ‘ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ

ਕਹਿਰ ਦੀ ਗਰਮੀ ਵਿਚਾਲੇ ਵਿਦਿਆਰਥੀਆਂ ਤੇ ਮੁਲਾਜ਼ਮਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮਈ ਮਹੀਨੇ ਦੇ ਅਖੀਰ ਵਿੱਚ ਇੱਕ ਸਰਕਾਰੀ ਛੁੱਟੀ ਆ ਰਹੀ ਹੈ, ਜਿਸ ਕਾਰਨ ਲਗਾਤਾਰ ਪੈ ਰਹੀ ਗਰਮੀ ਤੋਂ ਕੁਝ ਸਮੇਂ ਲਈ ਰਾਹਤ ਮਿਲੇਗੀ।

ਪੰਜਾਬ ਸਰਕਾਰ ਦੇ ਸਾਲ 2026 ਦੇ ਅਧਿਕਾਰਤ ਕੈਲੰਡਰ ਮੁਤਾਬਕ, 27 ਮਈ ਦਿਨ ਬੁੱਧਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਾਰੇ ਸਰਕਾਰੀ, ਅਰਧ-ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਬੋਰਡ-ਕਾਰਪੋਰੇਸ਼ਨਾਂ ਵਿੱਚ ਵੀ ਬੁੱਧਵਾਰ ਨੂੰ ਕੰਮਕਾਜ ਨਹੀਂ ਹੋਵੇਗਾ।

ਰਾਖਵੀਂ ਛੁੱਟੀ ਦਰਜ ਹੈ

ਦਰਅਸਲ, 27 ਮਈ ਨੂੰ ਦੇਸ਼ ਭਰ ਵਿੱਚ ਪਵਿੱਤਰ ਤਿਉਹਾਰ ਈਦ-ਉੱਲ-ਜੂਹਾ (ਬਕਰੀਦ) ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਆਪਣੇ ਸਾਲਾਨਾ ਕੈਲੰਡਰ ਵਿੱਚ ਇਸ ਦਿਨ ਦੀ ਰਾਖਵੀਂ ਛੁੱਟੀ ਦਰਜ ਕੀਤੀ ਗਈ ਹੈ। ਦੂਜੇ ਪਾਸੇ, ਸੂਬੇ ਵਿੱਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਜੂਨ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਸਕੂਲਾਂ ਵਿੱਚ ਗਰਮੀਆਂ ਦੀਆਂ ਪੱਕੀਆਂ ਛੁੱਟੀਆਂ ਵੀ ਸ਼ੁਰੂ ਹੋ ਜਾਣਗੀਆਂ।

ਜਾਣੋ ਫਿਰ ਕਦੋਂ ਆ ਰਹੀਆਂ ਛੁੱਟੀਆਂ

ਪੰਜਾਬ ਸਰਕਾਰ ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਮੁਤਾਬਕ, ਆਉਣ ਵਾਲੇ ਮਹੀਨਿਆਂ ਵਿੱਚ ਤਿੰਨ ਮੁੱਖ ਛੁੱਟੀਆਂ ਆ ਰਹੀਆਂ ਹਨ। ਸਭ ਤੋਂ ਪਹਿਲਾਂ 18 ਜੂਨ, ਦਿਨ ਵੀਰਵਾਰ ਨੂੰ 'ਸ਼ਹੀਦੀ ਦਿਵਸ ਸ਼੍ਰੀ ਗੁਰੂ ਅਰਜਨ ਦੇਵ ਜੀ' ਦੇ ਸਬੰਧ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ, 29 ਜੂਨ, ਦਿਨ ਸੋਮਵਾਰ ਨੂੰ 'ਕਬੀਰ ਜੈਯੰਤੀ' ਮੌਕੇ ਛੁੱਟੀ ਐਲਾਨੀ ਗਈ ਹੈ। ਅਖੀਰ ਵਿੱਚ, 31 ਜੁਲਾਈ, ਦਿਨ ਸ਼ੁੱਕਰਵਾਰ ਨੂੰ 'ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ' ਦੇ ਮੌਕੇ 'ਤੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।