Thursday, 19th of November 2026

ਪੰਜਾਬ ਸਿਆਸਤ ਤੋਂ ਦੁਖਦਾਈ ਖ਼ਬਰ: ਸੀਨੀਅਰ ਅਕਾਲੀ ਆਗੂ ਦਾ ਦੇਹਾਂਤ, ਵਰਦੇਵ ਸਿੰਘ ਨੋਨੀ ਮਾਨ ਨੇ ਜਤਾਇਆ ਡੂੰਘਾ ਦੁੱਖ

ਪੰਜਾਬ ਦੀ ਸਿਆਸਤ ਤੋਂ ਅੱਜ ਸਵੇਰੇ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸਰਦਾਰ ਸਤਨਾਮ ਸਿੰਘ ਢਿੱਪਾਂਵਾਲੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Edited By: Lajwinder Kaur | Updated at:

ਵਰਦੇਵ ਸਿੰਘ ਨੋਨੀ ਮਾਨ ਨੇ ਸਾਂਝੀ ਕੀਤੀ ਜਾਣਕਾਰੀ

ਉਨ੍ਹਾਂ ਦੇ ਅਕਾਲ ਚਲਾਣੇ ਦੀ ਜਾਣਕਾਰੀ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਗਈ। ਉਨ੍ਹਾਂ ਭਾਵੁਕ ਹੁੰਦਿਆਂ ਲਿਖਿਆ:

"ਮੇਰੇ ਪਿਤਾ ਜੀ ਦੇ ਸਾਥੀ ਅਤੇ ਪਾਰਟੀ ਦੇ ਵਫ਼ਾਦਾਰ ਸੀਨੀਅਰ ਅਕਾਲੀ ਆਗੂ ਸ. ਸਤਨਾਮ ਸਿੰਘ ਜੀ ਢਿੱਪਾਂਵਾਲੀ (ਸਾਬਕਾ ਸਰਪੰਚ) ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।"

ਇੱਕ ਦਿਨ ਪਹਿਲਾਂ ਹਸਪਤਾਲ 'ਚ ਜਾਣਿਆ ਸੀ ਹਾਲ

ਜ਼ਿਕਰਯੋਗ ਹੈ ਕਿ ਸਤਨਾਮ ਸਿੰਘ ਢਿੱਪਾਂਵਾਲੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਬੀਤੇ ਕੱਲ੍ਹ ਹੀ ਵਰਦੇਵ ਸਿੰਘ ਨੋਨੀ ਮਾਨ ਨੇ ਹਸਪਤਾਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਸੀ ਅਤੇ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਦੀ ਲੰਮੀ ਉਮਰ ਤੇ ਤੰਦਰੁਸਤੀ ਲਈ ਅਰਦਾਸ ਕੀਤੀ ਸੀ। ਪਰ ਅਫ਼ਸੋਸ ਕਿ ਅੱਜ ਸਵੇਰੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆ ਗਈ। ਉਨ੍ਹਾਂ ਦੇ ਜਾਣ ਨਾਲ ਪਾਰਟੀ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ।