ਪੰਜਾਬ ਵਿਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ 7 IAS ਅਧਿਕਾਰੀਆਂ ਅਤੇ ਇਕ PCS ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਤੇਜਵੀਰ ਸਿੰਘ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਲਾਇਆ ਗਿਆ ਹੈ। ਮਨਵੇਸ਼ ਸਿੰਘ ਸਿੱਧੂ ਨੂੰ ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ-ਨਾਲ ਮਾਲ ਅਤੇ ਰੂਪਨਗਰ ਦੇ ਕਮਿਸ਼ਨ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।
ਅਰੁਣ ਸੇਖੜੀ ਨੂੰ ਫ਼ਿਰੋਜ਼ਪੁਰ ਕਮਿਸ਼ਨਰ ਦੇ ਨਾਲ ਫ਼ਰੀਦਕੋਟ ਦੇ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਮਨਜੀਤ ਬਰਾੜ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਾਇਆ ਗਿਆ ਹੈ। ਰਾਮਵੀਰ ਨੂੰ ਪੰਜਾਬ ਮੰਡੀ ਬੋਰਡ ਦੇ ਸਕੱਤਰ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ ਜਲੰਧਰ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।
ਰੁਬਿੰਦਰਜੀਤ ਬਰਾੜ ਨੂੰ ਪੰਜਾਬ ਪੂੰਜੀ ਪ੍ਰੋਤਸਾਹਨ ਬਿਊਰੋ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਦੇ ਨਾਲ-ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਧੀਕ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਸੋਨਮ ਨੂੰ ਪਟਿਆਲਾ ਦਾ ਸੰਯੁਕਤ ਕਮਿਸ਼ਨਰ ਲਾਇਆ ਗਿਆ ਹੈ। PCS ਅਧਿਕਾਰੀ ਜਗਦੀਪ ਸਹਿਗਲ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਸਕੱਤਰ ਦੇ ਨਾਲ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਵਜੋਂ ਚਾਰਜ ਦਿੱਤਾ ਗਿਆ ਹੈ।