Tuesday, 22nd of September 2026

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਇੱਕ ਸੰਵੇਦਨਸ਼ੀਲ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀਡੀਓ ਸੰਦੇਸ਼ ਜਾਰੀ ਕਰਦਿਆਂ ਵੱਡੇ ਐਲਾਨ ਕੀਤੇ ਗਏ ਹਨ।

Edited By: Lajwinder Kaur | Updated at:
ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ

ਚਾਵਲਾ ਕਾਂਡ 'ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ! ਬੋਲੇ- 4 ਮੈਂਬਰੀ ਜਾਂਚ ਕਮੇਟੀ ਗਠਿਤ, ਚਾਵਲਾ ਦਾ ਅਸਤੀਫ਼ਾ ਮਨਜ਼ੂਰ, ਮਲਕੀਤ ਸਿੰਘ ਦੀ ਪੱਕੀ ਛੁੱਟੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਇੱਕ ਸੰਵੇਦਨਸ਼ੀਲ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀਡੀਓ ਸੰਦੇਸ਼ ਜਾਰੀ ਕਰਦਿਆਂ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਹਿਰੀਨ ਵਾਲੀ ਬੀਬੀ ਨਾਲ ਸਬੰਧਤ ਇਸ ਘਟਨਾ ਦੇ ਮੱਦੇਨਜ਼ਰ ਅਮਰਜੀਤ ਸਿੰਘ ਚਾਵਲਾ ਵੱਲੋਂ SGPC ਮੈਂਬਰ ਵਜੋਂ ਦਿੱਤਾ ਗਿਆ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਲਕੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਸਰਵਿਸ ਤੋਂ ਪੂਰੀ ਤਰ੍ਹਾਂ ਮੁਕਤ (ਪੱਕੀ ਛੁੱਟੀ) ਕਰ ਦਿੱਤਾ ਗਿਆ ਹੈ।

4 ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ:

ਘਟਨਾ ਦੀ ਅਸਲ ਸੱਚਾਈ ਅਤੇ ਡੂੰਘਾਈ ਨਾਲ ਜਾਂਚ ਕਰਨ ਲਈ SGPC ਵੱਲੋਂ ਇੱਕ ਵਿਸ਼ੇਸ਼ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ।

ਕਮੇਟੀ ਦੇ ਮੈਂਬਰ: ਇਸ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ।

ਕੋਆਰਡੀਨੇਟਰ: ਬਲਵਿੰਦਰ ਸਿੰਘ ਕਾਹਲਵਾਂ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

15 ਦਿਨਾਂ ਦੇ ਅੰਦਰ-ਅੰਦਰ ਪੇਸ਼ ਕੀਤੀ ਜਾਏਗੀ ਰਿਪੋਰਟ

ਕਮੇਟੀ ਨੂੰ ਸਾਰੇ ਪੱਖਾਂ ਦੀ ਨਿਰਪੱਖ ਜਾਂਚ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਸੰਗਤ ਅਤੇ ਮੀਡੀਆ ਦੇ ਸਾਹਮਣੇ ਸਾਰੀ ਸੱਚਾਈ ਰੱਖੀ ਜਾਵੇਗੀ।

SGPC ਪ੍ਰਧਾਨ ਨੇ ਆਖੀਆਂ ਆਹ ਗੱਲਾਂ!

ਸੇਵਾ ਤੋਂ ਮੁਕਤੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਪ੍ਰਾਪਤ ਹਦਾਇਤਾਂ ਤਹਿਤ ਮਲਕੀਅਤ ਸਿੰਘ (ਵਧੀਕ ਹੈੱਡ ਗ੍ਰੰਥੀ) ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।

ਸਪੱਸ਼ਟੀਕਰਨ: ਧਾਮੀ ਨੇ ਸਾਫ਼ ਕੀਤਾ ਕਿ ਇਸ ਘਟਨਾ ਤੋਂ ਪਹਿਲਾਂ ਸਬੰਧਤ ਬੀਬੀ ਵੱਲੋਂ ਅਮਰਜੀਤ ਸਿੰਘ ਚਾਵਲਾ ਜਾਂ ਮਲਕੀਤ ਸਿੰਘ ਬਾਰੇ ਕੋਈ ਵੀ ਲਿਖਤੀ ਜਾਂ ਮੌਖਿਕ ਸ਼ਿਕਾਇਤ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਲਿਆਉਂਦੀ ਗਈ ਸੀ।

ਅਫ਼ਵਾਹਾਂ ਤੋਂ ਬਚਣ ਦੀ ਅਪੀਲ: SGPC ਪ੍ਰਧਾਨ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਬੇਬੁਨਿਆਦ ਅਫ਼ਵਾਹਾਂ ਤੋਂ ਸੰਗਤ ਨੂੰ ਬਚਣ ਦੀ ਅਪੀਲ ਕੀਤੀ ਹੈ ਅਤੇ ਪੁਲਿਸ ਨੂੰ ਵੀ ਇਸ ਮਾਮਲੇ ਦੀ ਪੂਰੀ ਤਰ੍ਹਾਂ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਮਰਿਆਦਾ ਨੂੰ ਬਣਾਈ ਰੱਖਦਿਆਂ ਦੋਸ਼ੀਆਂ ਅਤੇ ਸੱਚਾਈ ਨੂੰ ਸਾਹਮਣੇ ਲਿਆਉਂਦਾ ਜਾ ਸਕੇ।