Monday, 13th of July 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ ਸੱਦ ਲਈ ਵੱਡੀ ਮੀਟਿੰਗ, ਅਹਿਮ ਮੁੱਦਿਆਂ ‘ਤੇ...

ਪੰਜਾਬ ਦੀ ਸਿਆਸਤ ‘ਚ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਭਵਿੱਖ ਅਤੇ ਮੌਜੂਦਾ ਰਾਜਨੀਤਕ ਹਾਲਾਤਾਂ ਨੂੰ ਲੈ ਕੇ ਇੱਕ ਵੱਡੀ ਮੀਟਿੰਗ ਸੱਦੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਮੀਟਿੰਗ 16 ਜੁਲਾਈ, 2026 ਨੂੰ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

Edited By: Lajwinder Kaur | Updated at: July 13th 2026 05:18 PM
Trending News
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ ਸੱਦ ਲਈ ਵੱਡੀ ਮੀਟਿੰਗ, ਅਹਿਮ ਮੁੱਦਿਆਂ ‘ਤੇ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ ਸੱਦ ਲਈ ਵੱਡੀ ਮੀਟਿੰਗ, ਅਹਿਮ ਮੁੱਦਿਆਂ ‘ਤੇ...

ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਪੰਜਾਬ ਦੀ ਸਿਆਸਤ ‘ਚ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਭਵਿੱਖ ਅਤੇ ਮੌਜੂਦਾ ਰਾਜਨੀਤਕ ਹਾਲਾਤਾਂ ਨੂੰ ਲੈ ਕੇ ਇੱਕ ਵੱਡੀ ਮੀਟਿੰਗ ਸੱਦੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਮੀਟਿੰਗ 16 ਜੁਲਾਈ, 2026 ਨੂੰ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਮੀਟਿੰਗ ਦਾ ਏਜੰਡਾ

ਪਾਰਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਸ ਮੀਟਿੰਗ ਦਾ ਮੁੱਖ ਏਜੰਡਾ ਸੂਬੇ ਦੀ ਮੌਜੂਦਾ ਰਾਜਨੀਤਕ ਸਥਿਤੀ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨਾ ਹੈ। ਆਉਣ ਵਾਲੇ ਸਮੇਂ ਦੀਆਂ ਚੁਣੌਤੀਆਂ ਅਤੇ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਇਸ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਮੀਟਿੰਗ ਦਾ ਵੇਰਵਾ

ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਮੂਹ ਹਲਕਾ ਇੰਚਾਰਜ ਸ਼ਾਮਲ ਹੋਣਗੇ। ਮੀਟਿੰਗ ਦਾ ਸਮਾਂ ਹੇਠ ਲਿਖੇ ਅਨੁਸਾਰ ਨਿਰਧਾਰਤ ਕੀਤਾ ਗਿਆ ਹੈ:

  • ਕੋਰ ਕਮੇਟੀ ਦੀ ਮੀਟਿੰਗ: ਦੁਪਹਿਰ 12:00 ਵਜੇ
  • ਹਲਕਾ ਇੰਚਾਰਜਾਂ ਦੀ ਮੀਟਿੰਗ: ਬਾਅਦ ਦੁਪਹਿਰ 3:00 ਵਜੇ

ਡਾ. ਦਲਜੀਤ ਸਿੰਘ ਚੀਮਾ ਦੀ ਖਾਸ ਅਪੀਲ

ਇਸ ਮੀਟਿੰਗ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਬੰਧਤ ਮੈਂਬਰਾਂ ਅਤੇ ਇੰਚਾਰਜਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਰਾਜਨੀਤਕ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਮੀਟਿੰਗ ਪਾਰਟੀ ਦੀ ਆਉਣ ਵਾਲੀ ਕਾਰਜ ਯੋਜਨਾ ਨੂੰ ਨਿਰਧਾਰਤ ਕਰਨ ਵਿੱਚ ਕਾਫੀ ਅਹਿਮ ਸਾਬਤ ਹੋ ਸਕਦੀ ਹੈ।

Punjabi Shorts

Latest News