Sunday, 11th of October 2026

ਪੰਜਾਬ 'ਚ ਸਿਆਸੀ ਹਲਚਲ! ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ, ਇੱਥੇ ਦੇਖੋ ਲਿਸਟ…

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਜਥੇਬੰਦਕ ਢਾਂਚਾ ਵਧਾਇਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਸੀਨੀਅਰ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ। ਇਸ ਤਹਿਤ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਜਥੇਬੰਦਕ ਸਕੱਤਰ ਅਤੇ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਪਾਰਟੀ ਮੁਤਾਬਕ ਨਿਯੁਕਤੀਆਂ ਵਿੱਚ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ।

Edited By: Lajwinder Kaur | Updated at:
ਪੰਜਾਬ 'ਚ ਸਿਆਸੀ ਹਲਚਲ! ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ, ਇੱਥੇ ਦੇਖੋ ਲਿਸਟ…

ਪੰਜਾਬ 'ਚ ਸਿਆਸੀ ਹਲਚਲ! ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਜਥੇਬੰਦਕ ਢਾਂਚੇ ਦਾ ਵਿਸਥਾਰ, ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ, ਇੱਥੇ ਦੇਖੋ ਲਿਸਟ…

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਈ ਸੀਨੀਅਰ ਆਗੂਆਂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ।

ਕਈ ਆਗੂਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਪਾਰਟੀ ਦੇ ਮੁੱਖ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਿਸਥਾਰ ਵਿੱਚ ਹਰ ਵਰਗ ਨੂੰ ਬਣਦੀ ਨੁਮਾਇੰਦਗੀ ਦਿੱਤੀ ਗਈ ਹੈ।

ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ: ਸਾਬਕਾ ਸੀਪੀਐੱਸ ਦੇਸ ਰਾਜ ਸਿੰਘ ਧੁੱਗਾ, ਸਾਬਕਾ ਵਿਧਾਇਕ ਕਰਮਜੀਤ ਸਿੰਘ ਭਗੜਾਣਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਯੂਥ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਮੀਤ ਪ੍ਰਧਾਨ: ਹਰਦਿਆਲ ਸਿੰਘ ਮਿੱਠੂ ਚਾਓਕੇ, ਲਖਵਿੰਦਰ ਸਿੰਘ ਮਹਿਮਾ, ਜਥੇਦਾਰ ਪ੍ਰੀਤਮ ਸਿੰਘ ਮਨਸੀਹਾਂ, ਸ਼੍ਰੀ ਅਗਸਤਨ ਦਾਸ, ਬੀਬੀ ਵਜਿੰਦਰ ਕੌਰ ਵੇਰਕਾ ਅਤੇ ਸੁਰਜੀਤ ਸਿੰਘ ਦੰਗਾ ਪੀੜਤ ਸਮੇਤ ਕਈ ਹੋਰ ਸੀਨੀਅਰ ਆਗੂਆਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਜਥੇਬੰਦਕ ਸਕੱਤਰ: ਹਰਪਾਲ ਸਿੰਘ ਗੱਜਪੁਰ, ਗੁਰਮੁਖ ਸਿੰਘ ਸੈਣੀ, ਜਸਵਿੰਦਰ ਸਿੰਘ ਪ੍ਰਿੰਸ ਸੰਗਰੂਰ, ਕਮਲਜੀਤ ਸਿੰਘ ਮੱਲ੍ਹਾ ਅਤੇ ਸ਼ਰਧਾ ਸਿੰਘ ਛੰਨਾਂ ਸਮੇਤ ਕਈ ਆਗੂਆਂ ਨੂੰ ਜਥੇਬੰਦਕ ਸਕੱਤਰ ਦੀ ਜ਼ਿੰਮੇਵਾਰੀ ਮਿਲੀ ਹੈ।

ਸੰਯੁਕਤ ਸਕੱਤਰ: ਸਿਮਰਨਜੀਤ ਸਿੰਘ ਰਸੂਲਪੁਰ, ਜਸਵਿੰਦਰ ਸਿੰਘ ਪਾਰਸ ਅਤੇ ਡਾ. ਜਗਬੀਰ ਸਿੰਘ ਸਮੇਤ ਹੋਰਨਾਂ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ ਹੈ।

ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।