Thursday, 8th of October 2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ 44 ਸਾਲ ਪੁਰਾਣੇ ਸੀਨੀਅਰ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ।

Edited By: Lajwinder Kaur | Updated at:
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: 44 ਸਾਲ ਪੁਰਾਣੇ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਣੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ…

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ 44 ਸਾਲ ਪੁਰਾਣੇ ਸੀਨੀਅਰ ਟਕਸਾਲੀ ਆਗੂ ਗੁਰਦੀਪ ਸਿੰਘ ਮਕਰੋੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਅਸਤੀਫ਼ੇ ਦਾ ਐਲਾਨ ਕਰਦਿਆਂ ਗੁਰਦੀਪ ਸਿੰਘ ਮਕਰੋੜ ਬਹੁਤ ਜ਼ਿਆਦਾ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ, ਖ਼ਾਸ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਤੀ ਆਪਣਾ ਡੂੰਘਾ ਗਿਲਾ ਜ਼ਾਹਿਰ ਕੀਤਾ।

500 ਮਹਿਮਾਨਾਂ ਦੀਆਂ ਤਿਆਰੀਆਂ ਰਹੀਆਂ ਧਰੀ-ਤਰਾਈਆਂ ਰਹਿ ਗਈਆਂ 

ਗੁਰਦੀਪ ਸਿੰਘ ਮਕਰੋੜ ਨੇ ਦੱਸਿਆ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਘਰ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਸਨ। ਘਰ ਦੀ ਸਾਫ਼-ਸਫ਼ਾਈ, ਰੰਗ-ਰੋਗਨ, ਟੈਂਟ ਅਤੇ ਕਰੀਬ 500 ਮਹਿਮਾਨਾਂ ਤੇ ਪਾਰਟੀ ਵਰਕਰਾਂ ਦੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਸਮਾਂ ਦਿੱਤੇ ਜਾਣ ਦੇ ਬਾਵਜੂਦ ਉਹ ਐਨ ਮੌਕੇ 'ਤੇ ਨਹੀਂ ਪਹੁੰਚੇ, ਜਿਸ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ।

ਸ੍ਰੀ ਦਰਬਾਰ ਸਾਹਿਬ ਵਾਲੀ ਘਟਨਾ ਅਤੇ ਵਾਅਦੇ ਦਾ ਜ਼ਿਕਰ

ਭਾਵੁਕ ਹੁੰਦਿਆਂ ਮਕਰੋੜ ਨੇ 4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਘਟਨਾ ਨੂੰ ਵੀ ਯਾਦ ਕੀਤਾ। ਉਨ੍ਹਾਂ ਦਾ ਦਾਅਵਾ ਸੀ ਕਿ ਉਸ ਮੁਸ਼ਕਿਲ ਸਮੇਂ ਉਨ੍ਹਾਂ ਨੇ ਹੀ ਹਮਲਾਵਰ ਨੂੰ ਕਾਬੂ ਕਰਕੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਹਵਾਲੇ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਮੁਤਾਬਕ ਉਸ ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਘਰ ਆ ਕੇ ਚਾਹ ਪੀਣ ਦਾ ਵਾਅਦਾ ਕੀਤਾ ਸੀ, ਪਰ ਸਮਾਂ ਦੇਣ ਦੇ ਬਾਵਜੂਦ ਵੀ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ।

44 ਸਾਲਾਂ ਦੀ ਵਫ਼ਾਦਾਰੀ ਤੋਂ ਬਾਅਦ ਲਿਆ ਵੱਡਾ ਫ਼ੈਸਲਾ

ਹੱਥ ਜੋੜ ਕੇ ਅਤੇ ਨਮ ਅੱਖਾਂ ਨਾਲ ਗੁਰਦੀਪ ਸਿੰਘ ਮਕਰੋੜ ਨੇ ਐਲਾਨ ਕੀਤਾ ਕਿ ਪਾਰਟੀ ਲਈ 44 ਸਾਲ ਦਿਨ-ਰਾਤ ਮਿਹਨਤ ਕਰਨ ਅਤੇ ਵਫ਼ਾਦਾਰ ਰਹਿਣ ਤੋਂ ਬਾਅਦ ਜਦੋਂ ਆਦਰ-ਸਤਿਕਾਰ ਨਹੀਂ ਮਿਲਿਆ, ਤਾਂ ਉਨ੍ਹਾਂ ਨੂੰ ਮਜਬੂਰਨ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੇ ਪੁਰਾਣੇ ਟਕਸਾਲੀ ਆਗੂ ਵੱਲੋਂ ਇਸ ਤਰ੍ਹਾਂ ਅਚਾਨਕ ਅਸਤੀਫ਼ਾ ਦੇਣਾ ਅਕਾਲੀ ਦਲ ਲਈ ਸਿਆਸੀ ਤੌਰ 'ਤੇ ਵੱਡਾ ਨੁਕਸਾਨ ਮੰਨਿਆ ਜਾ ਰਿਹਾ ਹੈ।