ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਵੱਡਾ ਐਕਸ਼ਨ! ਯੂਥ ਵਿੰਗ ਦਾ ਕੀਤਾ ਗਠਨ; ਇਸ ਆਗੂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਥੇਬੰਦੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਪਾਰਟੀ ਪਲੇਟਫਾਰਮ ਨਾਲ ਜੋੜ ਕੇ ਜਥੇਬੰਦ ਕਰਨ ਲਈ ਯੂਥ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਵੀਂ ਟੀਮ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਯੂਥ ਅਕਾਲੀ ਦਲ ਨੂੰ ਸੂਬਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਬੂਥ ਪੱਧਰ ਤੱਕ ਸੰਗਠਿਤ ਕਰੇਗੀ।
ਗੁਰਜੀਤ ਸਿੰਘ ਤਲਵੰਡੀ ਨੂੰ ਸੌਂਪੀ ਗਈ ਯੂਥ ਵਿੰਗ ਦੀ ਕਮਾਂਡ
ਆਗੂ ਵਡਾਲਾ ਨੇ ਦੱਸਿਆ ਕਿ ਗੁਰਜੀਤ ਸਿੰਘ ਤਲਵੰਡੀ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਗੁਰਜੀਤ ਸਿੰਘ ਤਲਵੰਡੀ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਕਈ ਪੀੜ੍ਹੀਆਂ ਤੋਂ ਜੁੜਿਆ ਹੋਇਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਅਤੇ ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਦੋਹਤੇ ਅਤੇ ਸਾਬਕਾ ਮੰਤਰੀ ਤੇ ਐੱਸ.ਜੀ.ਪੀ.ਸੀ. ਮੈਂਬਰ ਰਣਧੀਰ ਸਿੰਘ ਚੀਮਾ ਦੇ ਪੋਤੇ ਹਨ। ਤਲਵੰਡੀ ਲਾਅ ਗ੍ਰੈਜੂਏਟ ਹੋਣ ਦੇ ਨਾਲ-ਨਾਲ ਲੰਡਨ ਯੂਨੀਵਰਸਿਟੀ ਤੋਂ ਐਮ.ਏ. ਇੰਟਰਨੈਸ਼ਨਲ ਪੋਲੀਟੀਕਲ ਰਿਲੇਸ਼ਨਜ਼ ਪਾਸ ਹਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਨਵੀਂ ਟੀਮ ਵਿੱਚ ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
ਪਾਰਟੀ ਵੱਲੋਂ ਪੰਜਾਬ ਭਰ ਵਿੱਚੋਂ ਮਿਹਨਤੀ ਅਤੇ ਇਮਾਨਦਾਰ ਨੌਜਵਾਨਾਂ ਨੂੰ ਸ਼ਾਮਲ ਕਰਕੇ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਪੂਰੇ ਪੰਜਾਬ ਦਾ ਦੌਰਾ ਕਰਕੇ ਨੌਜਵਾਨਾਂ ਨੂੰ ਲਾਮਬੰਦ ਕਰਨਗੇ। ਨਵੀਂ ਟੀਮ ਦੇ ਅਹੁਦੇਦਾਰ ਇਸ ਪ੍ਰਕਾਰ ਹਨ: