Wednesday, 22nd of July 2026

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ….

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੱਡਾ ਫ਼ੈਸਲਾ ਲੈਂਦਿਆਂ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਝੂੰਦਾਂ ਨੇ ਅਨੁਸ਼ਾਸਨ ਦੀ ਉਲੰਘਣਾ ਕਰਦੇ ਹੋਏ ਵੱਖਰੀਆਂ ਮੀਟਿੰਗਾਂ ਅਤੇ ਪ੍ਰੈੱਸ ਕਾਨਫਰੰਸਾਂ ਰਾਹੀਂ ਵਰਕਰਾਂ ਨੂੰ ਗੁੰਮਰਾਹ ਕੀਤਾ।

Edited By: Lajwinder Kaur | Updated at: July 22nd 2026 12:49 PM
Trending News
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ….

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ, ਜਾਣੋ ਵਜ੍ਹਾ….

ਪੰਜਾਬ ਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜੀ ਹਾਂ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਸਾਹਮਣੇ ਆਈ ਹੈ ਜਿੱਥੇ ਨਾਮੀ ਆਗੂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਜਾਣੋ ਕਿਸ ਵਜ੍ਹਾ ਕਰਕੇ ਕੱਢਿਆ ਗਿਆ ਪਾਰਟੀ ਤੋਂ ਬਾਹਰ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਅਨੁਸ਼ਾਸਨੀ ਕਮੇਟੀ ਦੀ ਸਿਫ਼ਾਰਸ਼ 'ਤੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖ਼ਾਰਜ ਕਰ ਦਿੱਤਾ ਗਿਆ ਹੈ।

ਵਡਾਲਾ ਨੇ ਦੱਸਿਆ ਕਿ ਝੂੰਦਾਂ ਵੱਲੋਂ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਜਾ ਕੇ ਪਹਿਲਾਂ ਵੀ ਆਪਣੇ ਤੌਰ 'ਤੇ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦਕਿ ਪੰਥਕ ਏਕਤਾ ਲਈ ਪਾਰਟੀ ਵੱਲੋਂ ਪਹਿਲਾਂ ਹੀ ਇੱਕ ਤਾਲਮੇਲ ਕਮੇਟੀ ਬਣਾਈ ਗਈ ਹੈ। ਪਾਰਟੀ ਅਨੁਸਾਰ ਝੂੰਦਾਂ ਦਾ ਇਹ ਆਪਹੁਦਰਾਪਣ ਪੰਥਕ ਏਕਤਾ ਅਤੇ ਪਾਰਟੀ ਅਨੁਸ਼ਾਸਨ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Punjabi Shorts

Latest News