Wednesday, 8th of July 2026

ਹਲਕਾ ਘਨੌਰ ‘ਚ ਸ਼੍ਰੋਮਣੀ ਅਕਾਲੀ ਦਲ ਹੋਈ ਹੋਰ ਮਜ਼ਬੂਤ; 'ਆਪ' ਤੇ ‘ਕਾਂਗਰਸ’ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ

Edited By: Lajwinder Kaur | Updated at: July 08th 2026 05:00 PM
Trending News
ਹਲਕਾ ਘਨੌਰ ‘ਚ ਸ਼੍ਰੋਮਣੀ ਅਕਾਲੀ ਦਲ ਹੋਈ ਹੋਰ ਮਜ਼ਬੂਤ; 'ਆਪ' ਤੇ ‘ਕਾਂਗਰਸ’ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ

ਹਲਕਾ ਘਨੌਰ ‘ਚ ਸ਼੍ਰੋਮਣੀ ਅਕਾਲੀ ਦਲ ਹੋਈ ਹੋਰ ਮਜ਼ਬੂਤ; 'ਆਪ' ਤੇ ‘ਕਾਂਗਰਸ’ ਛੱਡ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ

ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਪਿੰਡ ਅਜਰਾਵਰ ਵਿਖੇ ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋਏ ਵਰਕਰ

ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਅੱਜ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਪ੍ਰਤੀ ਦ੍ਰਿੜ ਇਰਾਦੇ ਨੂੰ ਦੇਖਦੇ ਹੋਏ ਨੌਜਵਾਨ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।

ਪੱਤੋਂ ਹੀਰਾ ਸਿੰਘ ਤੋਂ ਵੀ ਮਿਲੀ ਵੱਡੀ ਸਫ਼ਲਤਾ

ਇਸ ਤੋਂ ਕੁਝ ਦਿਨ ਪਹਿਲਾਂ ਹੀ ਪਿੰਡ ਪੱਤੋਂ ਹੀਰਾ ਸਿੰਘ ਤੋਂ ਅਮ੍ਰਿੰਤਪਾਲ ਸਿੰਘ (ਸੁਪੱਤਰ ਸ. ਜੋਗਿੰਦਰ ਸਿੰਘ) ਨੇ ਆਪਣੇ 30 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਲੜ ਫੜਿਆ ਸੀ। ਇਹ ਸ਼ਮੂਲੀਅਤ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਦੀ ਅਗਵਾਈ ਵਿੱਚ ਨੇਪਰੇ ਚੜ੍ਹੀ ਸੀ।

ਸੁਖਬੀਰ ਸਿੰਘ ਬਾਦਲ ਦੇ ਕੰਮਾਂ ਦੀ ਕੀਤੀ ਸ਼ਲਾਘਾ

ਅੰਮ੍ਰਿਤਪਾਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਕਾਰਨ ਦੱਸਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਹੜ੍ਹਾਂ ਦੌਰਾਨ ਸੁਖਬੀਰ ਬਾਦਲ ਵੱਲੋਂ ਪੀੜਤਾਂ ਅਤੇ ਗ਼ਰੀਬ ਲੋਕਾਂ ਦੀ ਕੀਤੀ ਗਈ ਮਦਦ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੇ ਆਗੂ ਹੀ ਸਮਾਜ ਦੀ ਸੇਵਾ ਕਰਨ ਦੇ ਸਮਰੱਥ ਹਨ।

ਪਾਰਟੀ ਵਿੱਚ ਮਿਲੇਗਾ ਪੂਰਾ ਮਾਣ-ਸਤਿਕਾਰ

ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਨਵੇਂ ਸ਼ਾਮਲ ਹੋਏ ਸਾਰੇ ਪਰਿਵਾਰਾਂ ਅਤੇ ਨੌਜਵਾਨਾਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਲਕੇ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਉਤਸ਼ਾਹ ਨਾਲ ਸਵਾਗਤ ਕੀਤਾ।

Punjabi Shorts

Latest News