Monday, 24th of August 2026

ਆਹ ਕੀ ਬੋਲ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਬਿਆਨ ਨੇ ਮੱਚਾਈ ਤਰਥੱਲੀ, ਪਾਕਿਸਤਾਨੀ ਫੌਜ ਮੁਖੀ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ

Edited By: Lajwinder Kaur | Updated at: April 23rd 2026 04:29 PM
Trending News
ਆਹ ਕੀ ਬੋਲ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਬਿਆਨ ਨੇ ਮੱਚਾਈ ਤਰਥੱਲੀ, ਪਾਕਿਸਤਾਨੀ ਫੌਜ ਮੁਖੀ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ

ਆਹ ਕੀ ਬੋਲ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਬਿਆਨ ਨੇ ਮੱਚਾਈ ਤਰਥੱਲੀ, ਪਾਕਿਸਤਾਨੀ ਫੌਜ ਮੁਖੀ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਈ ਅਹਿਮ ਅਤੇ ਭਖਦੇ ਮਸਲਿਆਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਦੇ ਬਿਆਨਾਂ ਨੇ ਇੱਕ ਵਾਰ ਫਿਰ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।

ਪਾਕਿਸਤਾਨੀ ਫੌਜ ਮੁਖੀ ਲਈ ਨੋਬਲ ਪੁਰਸਕਾਰ ਦੀ ਵਕਾਲਤ

ਸਿਮਰਨਜੀਤ ਸਿੰਘ ਮਾਨ ਨੇ ਅੰਤਰਰਾਸ਼ਟਰੀ ਸ਼ਾਂਤੀ ਦਾ ਹਵਾਲਾ ਦਿੰਦੇ ਹੋਏ ਇੱਕ ਹੈਰਾਨੀਜਨਕ ਮੰਗ ਰੱਖੀ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਅਮਨ-ਅਮਾਨ ਬਣਾਈ ਰੱਖਣ ਅਤੇ ਨਿਊਕਲੀਅਰ ਹਥਿਆਰਾਂ ਵਾਲੇ ਦੇਸ਼ਾਂ ਵਿਚਾਲੇ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨੀ ਫੌਜ ਮੁਖੀ ਦੀਆਂ ਕੋਸ਼ਿਸ਼ਾਂ ਸ਼ਲਾਘਾਯੋਗ ਹਨ। ਮਾਨ ਨੇ ਕਿਹਾ: "ਵਿਸ਼ਵ ਸ਼ਾਂਤੀ ਲਈ ਨਿਭਾਈ ਗਈ ਇਸ ਭੂਮਿਕਾ ਦੇ ਮੱਦੇਨਜ਼ਰ ਪਾਕਿਸਤਾਨੀ ਫੌਜ ਮੁਖੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ।"

ਉਨ੍ਹਾਂ ਮੱਧ-ਪੂਰਬ ਦੇ ਸੰਘਰਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੰਗੀ ਹਾਲਾਤਾਂ ਕਾਰਨ ਤੇਲ ਦੀ ਸਪਲਾਈ 'ਤੇ ਖ਼ਤਰਾ ਮੰਡਰਾ ਰਿਹਾ ਸੀ, ਜਿਸ ਨੂੰ ਰੋਕਣ ਵਿੱਚ ਪਾਕਿਸਤਾਨ ਨੇ ਅਹਿਮ ਭੂਮਿਕਾ ਨਿਭਾਈ ਹੈ।

ਇਸ ਗੱਲ ਨੂੰ ਲੈ ਕੇ ਘੇਰਿਆ ਸੂਬਾ ਤੇ ਕੇਂਦਰ ਸਰਕਾਰ ਨੂੰ

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਜੰਗੀ ਤਿਆਰੀਆਂ ਵਜੋਂ ਪਿੰਡ ਖਾਲੀ ਕਰਵਾਉਣ ਦੀਆਂ ਖਬਰਾਂ 'ਤੇ ਮਾਨ ਨੇ ਸੂਬਾ ਅਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਸਰਕਾਰ ਲੋਕਾਂ ਨੂੰ ਘਰ ਛੱਡਣ ਲਈ ਕਹਿ ਰਹੀ ਹੈ, ਤਾਂ ਉਨ੍ਹਾਂ ਦੇ ਪੁਨਰਵਸਾਅ (Rehabilitation) ਲਈ ਕੀ ਪ੍ਰਬੰਧ ਹਨ?

  • ਲੋਕਾਂ ਦੇ ਰਹਿਣ ਅਤੇ ਖਾਣ-ਪੀਣ ਦਾ ਕੀ ਬਣੇਗਾ?
  • ਬੱਚਿਆਂ ਦੀ ਪੜ੍ਹਾਈ ਅਤੇ ਪਸ਼ੂਆਂ ਦੀ ਸੰਭਾਲ ਕੌਣ ਕਰੇਗਾ?

ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਅਜਿਹੇ ਸਖ਼ਤ ਕਦਮ ਚੁੱਕਣ ਤੋਂ ਪਹਿਲਾਂ ਲੋਕਾਂ ਲਈ ਠੋਸ ਯੋਜਨਾ ਬਣਾਉਣੀ ਚਾਹੀਦੀ ਹੈ।

NSA ਅਤੇ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦਾ ਮੁੱਦਾ

ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਲੱਗੇ NSA ਅਤੇ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਰੱਖਣ ਦੇ ਮਾਮਲੇ 'ਤੇ ਵੀ ਮਾਨ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ 'ਤੇ ਕਿਸੇ ਵੀ ਵਿਅਕਤੀ ਦਾ ਟ੍ਰਾਇਲ ਉਸ ਦੇ ਆਪਣੇ ਸੂਬੇ ਵਿੱਚ ਹੋਣਾ ਚਾਹੀਦਾ ਹੈ। ਕੈਦੀਆਂ ਨੂੰ ਦੂਰ-ਦੁਰਾਡੇ ਦੀਆਂ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਉਲੰਘਣਾ ਹੈ।

ਫਿਲਮਾਂ 'ਤੇ ਬੈਨ ਅਤੇ ਦੋਹਰੇ ਮਾਪਦੰਡ

ਸਿੱਖ ਇਤਿਹਾਸ ਜਾਂ ਸੰਘਰਸ਼ ਨਾਲ ਸਬੰਧਤ ਫਿਲਮਾਂ ਅਤੇ ਵੈੱਬ ਸੀਰੀਜ਼ 'ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਨੂੰ ਮਾਨ ਨੇ 'ਦੋਹਰੇ ਮਾਪਦੰਡ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖ ਪੱਖੀ ਫਿਲਮਾਂ 'ਤੇ ਰੋਕ ਲਗਾਉਂਦੀ ਹੈ, ਪਰ ਦੂਜੇ ਪਾਸੇ ਗੈਂਗਸਟਰਵਾਦ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲਾ ਕੰਟੈਂਟ ਸ਼ਰੇਆਮ ਚੱਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ।

Punjabi Shorts

Latest News