Saturday, 22nd of November 2025

ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਪ੍ਰਬੰਧ

Reported by: Sukhjinder Singh  |  Edited by: Jitendra Baghel  |  November 22nd 2025 12:11 PM  |  Updated: November 22nd 2025 12:30 PM
ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਪ੍ਰਬੰਧ

ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਪ੍ਰਬੰਧ

ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ.ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿੱਚ ਵਿਸ਼ਾਲ ਪਾਰਕਿੰਗਾਂ ਵਿੱਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਟ੍ਰੈਫਿਕ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਅਤੇ ਰੂਟ ਡਾਈਵਰਸ਼ਨ ਦੀ ਵਿਵਸਥਾ ਕੀਤੀ ਗਈ ਹੈ । ਏ.ਐਸ.ਰਾਏ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਪਹੁੰਚਣ ਵਾਲੀ ਵੱਡੀ ਸੰਗਤ ਦੀ ਸਹੂਲਤ ਪੰਜਾਬ ਪੁਲਿਸ ਦੀ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸੇ ਭਾਵਨਾ ਨਾਲ ਪੁਲਿਸ ਕਰਮਚਾਰੀ ਸੇਵਾ ਦੇ ਸਿਧਾਂਤ ‘ਤੇ ਕੰਮ ਕਰਦੇ ਹੋਏ ਸੰਗਤ ਦੀ ਮਦਦ ਲਈ ਤੈਨਾਤ ਰਹਿਣਗੇ । ਸਮਾਗਮਾਂ ਦੌਰਾਨ ਟ੍ਰੈਫਿਕ ਕੰਟਰੋਲ ਰੂਮ 24 ਘੰਟੇ ਚਾਲੂ ਰਹੇਗਾ ਅਤੇ ਹਰ ਸੈਕਟਰ ਦਾ ਇੰਚਾਰਜ ਨਿਯਮਤ ਤੌਰ ’ਤੇ ਰਿਪੋਰਟ ਕਰੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਹੋ ਸਕੇ।

 ਏ.ਐਸ.ਰਾਏ ਨੇ ਕਿਹਾ ਕਿ ਸਮੂਹ ਰੂਟਾਂ ‘ਤੇ ਵਾਧੂ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ, ਜੋ ਵਾਹਨਾਂ ਦੀ ਨਿਗਰਾਨੀ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸਹਾਇਤਾ ਵੀ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ,ਬਜ਼ੁਰਗਾਂ,ਮਹਿਲਾਵਾਂ ਅਤੇ ਬੱਚਿਆਂ ਲਈ ਖਾਸ ਸਹਾਇਤਾ ਡੈੱਸਕ, ਮੈਡੀਕਲ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਵੀ ਵਿਆਪਕ ਤਿਆਰੀ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਇਸ ਸਮਾਗਮ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੇ ਸਮਰਪਣ ਨਾਲ ਡਿਊਟੀ ਨਿਭਾਉਣਗੇ।