Tuesday, 13th of January 2026

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੁੱਖ ਮੰਤਰੀ ਦੀ ਪੇਸ਼ੀ ਦਾ ਸਮਾਂ ਮੁਲਤਵੀ, CM ਬੋਲੇ-'ਮੇਰਾ ਕੋਈ ਹੋਰ ਰੁਝੇਵਾਂ ਨਹੀਂ'

Reported by: GTC News Desk  |  Edited by: Gurjeet Singh  |  January 13th 2026 01:27 PM  |  Updated: January 13th 2026 01:45 PM
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੁੱਖ ਮੰਤਰੀ ਦੀ ਪੇਸ਼ੀ ਦਾ ਸਮਾਂ ਮੁਲਤਵੀ, CM ਬੋਲੇ-'ਮੇਰਾ ਕੋਈ ਹੋਰ ਰੁਝੇਵਾਂ ਨਹੀਂ'

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੁੱਖ ਮੰਤਰੀ ਦੀ ਪੇਸ਼ੀ ਦਾ ਸਮਾਂ ਮੁਲਤਵੀ, CM ਬੋਲੇ-'ਮੇਰਾ ਕੋਈ ਹੋਰ ਰੁਝੇਵਾਂ ਨਹੀਂ'

ਚੰਡੀਗੜ੍ਹ:-  ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪਹੁੰਚਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਨੇ CM ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ ਮੰਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਹੈ, ਪਰ ਉਹ ਹਾਜ਼ਰ ਨਹੀਂ ਹੋ ਸਕਣਗੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਬਿਆਨ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ। ਉਨ੍ਹਾਂ ਨੇ ਜੱਥੇਦਾਰ ਨੂੰ ਇਹ ਵੀ ਬੇਨਤੀ ਕੀਤੀ ਕਿ ਜਦੋਂ ਉਹ ਗੋਲਕ ਦਾ ਹਿਸਾਬ-ਕਿਤਾਬ ਤੇ ਬਿਆਨ ਸਬੂਤਾਂ ਸਮੇਤ ਪੇਸ਼ ਕਰਨ ਤਾਂ ਇਹ Live Telecast ਕੀਤਾ ਜਾਵੇ।

ਮੁੱਖ ਮੰਤਰੀ ਦਾ ਬਿਆਨ:-  ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ.. 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ..

ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ..ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ .. 'ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ'

ਹਾਲਾਂਕਿ, ਜਥੇਦਾਰ ਵੱਲੋਂ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਉਂਕਿ ਮੁੱਖ ਮੰਤਰੀ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਫ਼ਸੀਲ ਦੀ ਬਜਾਏ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।