ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਪਾਵਨ ਸੀਸ ਸਸਕਾਰ ਦਿਹਾੜੇ ਨੂੰ ਸਮਰਪਿਤ “ਸੀਸ ਮਾਰਗ” ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮਿਤੀ 25 ਨਵੰਬਰ 2025 ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਦਿੱਲੀ ਤੋਂ ਸਜਾਇਆ ਗਿਆ ਸੀ ਜੋ ਪੜਾਅ ਦਰ ਪੜਾਅ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। ਇਸ ਮਹਾਨ ਨਗਰ ਕੀਰਤਨ ਦੀ ਸੰਪੂਰਨਤਾ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਪੰਥਕ ਸ਼ਖ਼ਸੀਅਤਾਂ, ਨਿਹੰਗ ਸਿੰਘ ਜਥੇਬੰਦੀਆਂ, ਸਕੂਲੀ ਬੱਚਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।


