Sunday, 11th of January 2026

ਲਾਸਾਨੀ ਸ਼ਹਾਦਤ ਨੂੰ ਪ੍ਰਣਾਮ... CM ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ

Reported by: Ajeet Singh  |  Edited by: Jitendra Baghel  |  December 26th 2025 12:38 PM  |  Updated: December 26th 2025 12:38 PM
ਲਾਸਾਨੀ ਸ਼ਹਾਦਤ ਨੂੰ ਪ੍ਰਣਾਮ... CM ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ

ਲਾਸਾਨੀ ਸ਼ਹਾਦਤ ਨੂੰ ਪ੍ਰਣਾਮ... CM ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ

ਸ੍ਰੀ ਫਤਿਹਗੜ੍ਹ ਸਾਹਿਬ: ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਜੋੜ ਮੇਲਾ।

ਮੁੱਖ ਮੰਤਰੀ ਨੇ ਗੁਰੂ ਚਰਨਾਂ ’ਚ ਟੇਕਿਆ ਮੱਥਾ

ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਗੁਰੂਘਰ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਗੁਰੂ ਚਰਨਾਂ ’ਚ ਮੱਥਾ ਟੇਕਿਆ ਅਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

CM ਨੇ ਪੱਤਰਕਾਰਾਂ ਨਾਲ ਕੀਤੀ ਗੱਲਬਾਤ 

ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ 'ਬਾਲ' ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ-ਜ਼ੁਲਮ ਅਤੇ ਦਮਨ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ਼ ਡਟ ਕੇ ਲੜਾਈ ਲੜੀ।