ਸ੍ਰੀ ਫਤਿਹਗੜ੍ਹ ਸਾਹਿਬ:- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਸ਼ਹੀਦੀ ਇਸ ਸਭਾ ਹੋਣ ਜਾ ਰਹੀ ਹੈ। ਜਿਸ ਦੇ ਚਲਦੇ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਮੌਕੇ ਸੰਗਤਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਬਹੁਤ ਹੀ ਮਹੱਤਤਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜੋ ਕੁਰਬਾਨੀ ਗੁਰੂ ਗੋਬਿੰਦ ਸਿੰਘ ਜੀ ਦੇ 2 ਛੋਟੇ-ਛੋਟੇ ਲਾਲਾ ਨੇ ਦਿੱਤੀ ਹੈ, ਉਸ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ ਹਰ ਸਾਲ ਹੀ ਸੰਗਤਾਂ ਇੱਥੇ ਦੂਰ-ਦੂਰ ਤੋਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਦੇ ਲਈ ਪਹੁੰਚਦੀਆਂ ਹਨ।
ਉਹਨਾਂ ਨੇ ਕਿਹਾ ਕਿ ਇਸ ਥਾਂ ਦੇ ਦਰਸ਼ਨ ਸਾਨੂੰ ਜ਼ਰੂਰ ਕਰਨੇ ਚਾਹੀਦੇ ਹਨ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਦੇ ਬਾਰੇ ਵੀ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ। ਉੱਥੇ ਹੀ ਸੰਗਤਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਫਤਿਹਗੜ੍ਹ ਸਾਹਿਬ ਆਉਂਦੇ ਹੋਏ ਟਰੈਕਟਰਾਂ ਉੱਤੇ ਉੱਚੀ ਆਵਾਜ ਵਿੱਚ ਸਪੀਕਰ ਨਾ ਲਗਾਏ ਜਾਣ ਅਤੇ ਲੰਗਰਾਂ ਦੇ ਵਿੱਚ ਵੱਧ ਤੋਂ ਵੱਧ ਸੇਵਾ ਕੀਤੀ ਜਾਵੇ।