Sunday, 11th of January 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, PM ਨੇ ਦਿੱਤੀ ਵਧਾਈ

Reported by: Anhad S Chawla  |  Edited by: Jitendra Baghel  |  December 27th 2025 01:36 PM  |  Updated: December 27th 2025 01:44 PM
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, PM ਨੇ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, PM ਨੇ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ X ਹੈਂਡਲ ’ਤੇ ਪੋਸਟ ਕਰਦਿਆਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਗਈ। PM ਨੇ ਲਿਖਿਆ, ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ 'ਤੇ ਅਸੀਂ ਉਨ੍ਹਾਂ ਨੂੰ ਸ਼ਰਧਾ ਸਹਿਤ ਪ੍ਰਣਾਮ ਕਰਦੇ ਹਾਂ। ਉਹ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਰਮ ਲਈ ਖੜ੍ਹੇ ਹੋਣ ਅਤੇ ਮਨੁੱਖੀ ਮਾਣ-ਸਨਮਾਨ ਦੀ ਰਾਖੀ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਅਤੇ ਨਿਰਸਵਾਰਥ ਕਰਤੱਵ ਦੇ ਰਾਹ 'ਤੇ ਰਹਿਨੁਮਾਈ ਕਰਦਾ ਰਹਿੰਦਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮੇਰੀ ਯਾਤਰਾ ਦੀਆਂ ਇੱਥੇ ਤਸਵੀਰਾਂ ਹਨ, ਜਿੱਥੇ ਮੈਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਵੀ ਹੋਏ ਸਨ।’

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਰਾਸ਼ਟਰਪਤੀ ਨੇ ਲਿਖਿਆ, ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਸਾਰਿਆਂ ਨੂੰ ਵਧਾਈ। ਅਦੁੱਤੀ ਹਿੰਮਤ ਅਤੇ ਦੁਰਲੱਭ ਸਮਝਦਾਰੀ ਨਾਲ ਉਨ੍ਹਾਂ ਨੇ ਲੋਕਾਂ ਨੂੰ ਧਰਮੀ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ, ਆਪਣੇ ਪੈਰੋਕਾਰਾਂ ਨੂੰ ਇੱਕ ਅਜਿਹੀ ਸ਼ਕਤੀ ’ਚ ਜੋੜਿਆ ਜੋ ਨਿਆਂ ਅਤੇ ਸਵੈ-ਮਾਣ ਦੇ ਆਦਰਸ਼ਾਂ ਦੀ ਰੱਖਿਆ ਕਰਨ ਦੇ ਜੋਸ਼ ਨਾਲ ਭਰੇ ਹੋਏ ਬਹੁਤ ਸ਼ਕਤੀਸ਼ਾਲੀ ਵਿਰੋਧੀਆਂ ਦਾ ਬਹਾਦਰੀ ਨਾਲ ਸਾਹਮਣਾ ਕਰੇਗੀ। ਉਹ ਮੁਸ਼ਕਲਾਂ ਦੇ ਵਿਚਕਾਰ ਕਿਰਪਾ ਅਤੇ ਆਦਰਸ਼ਾਂ ਲਈ ਕੁਰਬਾਨੀ ਦਾ ਪ੍ਰਤੀਕ ਹੈ। ਏਕਤਾ, ਦਇਆ ਅਤੇ ਸਾਰਿਆਂ ਲਈ ਸਤਿਕਾਰ 'ਤੇ ਅਧਾਰਤ ਇੱਕ ਸਦਭਾਵਨਾਪੂਰਨ ਸਮਾਜ ਦੀ ਉਸਾਰੀ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿਣ।’

ਮੁੱਖਮੰਤਰੀ ਭਗਵੰਤ ਮਾਨ ਨੇ ਵੀ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਲਿਖਿਆ, ‘ਬਾਦਸ਼ਾਹ ਦਰਵੇਸ਼, ਕਲਗ਼ੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਅਨੰਦਪੁਰ ਸਾਹਿਬ ਨੂੰ ਅਬਾਦ ਕਰਕੇ ਕਿਲ੍ਹਿਆਂ ਦੀ ਉਸਾਰੀ, ਖਾਲਸਾ ਪੰਥ ਦੀ ਸਾਜਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ, ਸਿੱਖ ਕੌਮ ਨੂੰ ਰਣਨੀਤੀ ਅਤੇ ਯੁੱਧ ਕਲਾ 'ਚ ਨਿਪੁੰਨ ਕਰਨਾ ਆਦਿ ਕਾਰਜ ਗੁਰੂ ਸਾਹਿਬ ਜੀ ਦੀ ਖਾਲਸਾ ਪੰਥ ਨੂੰ ਮਹਾਨ ਦੇਣ ਹੈ।’