Monday, 12th of January 2026

Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲਾ SSP ਸਸਪੈਂਡ, ਜਾਣੋ ਕੀ ਪੂਰਾ ਮਾਮਲਾ ?

Reported by: Gurjeet Singh  |  Edited by: Jitendra Baghel  |  December 27th 2025 12:46 PM  |  Updated: December 27th 2025 06:02 PM
Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲਾ SSP ਸਸਪੈਂਡ, ਜਾਣੋ ਕੀ ਪੂਰਾ ਮਾਮਲਾ ?

Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲਾ SSP ਸਸਪੈਂਡ, ਜਾਣੋ ਕੀ ਪੂਰਾ ਮਾਮਲਾ ?

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਲੇ ਅੰਮ੍ਰਿਤਸਰ ਦੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਸਰਕਾਰ ਨੇ SSP ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਸੂਤਰਾਂ ਅਨੁਸਾਰ, ਇਹ ਕਾਰਵਾਈ ਇੱਕ ਸੀਨੀਅਰ IAS ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਹ ਮਾਮਲਾ ਕਰੋੜਾਂ ਰੁਪਏ ਦੇ ਘਪਲੇ ਦੇ ਇੱਕ ਮਾਮਲੇ ਦੀ ਜਾਂਚ ਨਾਲ ਸਬੰਧਤ ਹੈ, ਜਿਸ ਵਿੱਚ ਜਾਂਚ 'ਤੇ ਸਵਾਲ ਉਠਾਏ ਜਾ ਰਹੇ ਸਨ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਰਸਮੀ ਆਦੇਸ਼ ਜਨਤਕ ਨਹੀਂ ਕੀਤੇ ਗਏ ਹਨ। ਲਖਬੀਰ ਸਿੰਘ ਨੂੰ ਇਸ ਸਾਲ ਮਾਰਚ ਵਿੱਚ SSP ਵਿਜੀਲੈਂਸ ਨਿਯੁਕਤ ਕੀਤਾ ਗਿਆ ਸੀ। 

ਜ਼ਿਕਰਯੋਗ ਹੈ ਕਿ ਉਹ 25 ਜੂਨ, 2025 ਨੂੰ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਲੀ ਟੀਮ ਦੇ ਮੁਖੀ ਸਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਸਿਰਫ਼ 9 ਮਹੀਨਿਆਂ ਦੇ ਅੰਦਰ ਹੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ SSP ਮਨਿੰਦਰ ਸਿੰਘ ਨੂੰ ਵੀ 2 ਮਹੀਨੇ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਸੀ। 

ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਪਾਸ਼ ਰਣਜੀਤ ਐਵੇਨਿਊ ਇਲਾਕੇ ਵਿੱਚ 55 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਪਾਈਆਂ ਗਈਆਂ ਹਨ ਅਤੇ ਕਰੋੜਾਂ ਰੁਪਏ ਗਬਨ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਹ ਕਰੋੜਾਂ ਰੁਪਏ ਕਈ ਵਿਅਕਤੀਆਂ ਵਿੱਚ ਵੰਡੇ ਗਏ, ਇਸ ਸਬੰਧੀ ਸਰਕਾਰ ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਸੂਤਰਾਂ ਅਨੁਸਾਰ SSP ਖਿਲਾਫ਼ ਅੰਮ੍ਰਿਤਸਰ ਦੇ ਇੱਕ ਨਾਮੀ ਸਮਾਜ ਸੇਵੀ ਖਿਲਾਫ਼ ਕੇਸ ਦਰਜ ਹੋਣ ਪਿੱਛੋਂ ਕਾਰਵਾਈ ਨਾ ਕਰਨ 'ਤੇ ਕਾਰਵਾਈ ਹੋਈ ਹੈ। ਇਹ ਖ਼ਬਰ ਰਸਮੀ ਜਾਣਕਾਰੀ ਮਿਲਣ 'ਤੇ ਅਪਡੇਟ ਕੀਤੀ ਜਾਵੇਗੀ। ਉਧਰ ਐਸਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਆਪਣੀ ਮੁਅੱਤਲੀ ਬਾਰੇ ਪਤਾ ਲੱਗਾ ਸੀ, ਪਰ ਇਸ ਫੈਸਲੇ ਦੇ ਪਿੱਛੇ ਦੇ ਕਾਰਨਾਂ ਤੋਂ ਅਣਜਾਣ ਸਨ। ਉਨ੍ਹਾਂ ਕਿਹਾ, "ਮੈਨੂੰ ਅਜੇ ਤੱਕ ਕੋਈ ਅਧਿਕਾਰਤ ਆਦੇਸ਼ ਨਹੀਂ ਮਿਲੇ ਹਨ, ਇਸ ਲਈ ਮੈਂ ਹੋਰ ਟਿੱਪਣੀ ਨਹੀਂ ਕਰ ਸਕਦਾ।"

ਸੂਤਰਾਂ ਅਨੁਸਾਰ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਰਣਜੀਤ ਐਵੇਨਿਊ ਇਲਾਕੇ ਵਿੱਚ ਕਰੋੜਾਂ ਰੁਪਏ ਦੇ ਸੀਵਰੇਜ ਅਤੇ ਸਟਰੀਟ ਲਾਈਟਿੰਗ ਦਾ ਕੰਮ ਕੀਤਾ ਜਾਣਾ ਸੀ। ਇੱਕ ਸਮਾਜਿਕ ਸੰਗਠਨ ਨੇ ਇਸ ਮਾਮਲੇ ਸਬੰਧੀ ਪੁਲਿਸ ਡਾਇਰੈਕਟਰ ਜਨਰਲ ਨੂੰ ਵੀ ਸ਼ਿਕਾਇਤ ਭੇਜੀ ਹੈ। ਅੰਮ੍ਰਿਤਸਰ ਵਿੱਚ ਲਗਭਗ ਇੱਕ ਹਫ਼ਤੇ ਤੋਂ ਚਰਚਾਵਾਂ ਚੱਲ ਰਹੀਆਂ ਹਨ, ਪਰ ਭ੍ਰਿਸ਼ਟਾਚਾਰ ਵਿਰੁੱਧ ਇੰਨੀ ਮਹੱਤਵਪੂਰਨ ਕਾਰਵਾਈ ਦੇ ਬਾਵਜੂਦ ਮੌਜੂਦਾ ਸਰਕਾਰ ਦੀ ਚੁੱਪੀ ਸਵਾਲ ਖੜ੍ਹੇ ਕਰਦੀ ਹੈ।

TAGS