Friday, 9th of October 2026

Punjab Notifies 3 Holy Cities||ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ

By: Sukhjinder Singh | Edited By: Jitendra Baghel | Updated at:
Punjab Notifies 3 Holy Cities||ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ

Punjab Notifies 3 Holy Cities||ਤਿੰਨ ਸ਼ਹਿਰਾਂ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ

ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਿਲ ਹੈ। ਵਿਧਾਨ ਸਭਾ ਵਿੱਚ ਲਏ ਗਏ ਇਸ ਫੈਸਲੇ ਨੂੰ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਏ ਪੰਜਾਬ ਵਿਧਾਨ ਸਭਾ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ। 

ਹੁਣ ਤਿੰਨੇ ਤਖਤਾਂ ਵਾਲੇ ਇਹਨਾਂ ਸ਼ਹਿਰਾਂ ਵਿੱਚ ਸ਼ਰਾਬ, ਮੀਟ ਅਤੇ ਤੰਬਾਕੂ ਸਮੇਤ ਸਾਰੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਹੋਇਆ। 

ਸਰਕਾਰ ਦਾ ਦਾਅਵਾ ਹੈ ਕਿ ਇਹ ਫੈਸਲਾ ਸੰਗਤ ਦੀ ਲੰਬੇ ਸਮੇਂ ਤੋਂ ਉੱਠ ਰਹੀ ਮੰਗ ਨੂੰ ਪੂਰਾ ਕਰਦਾ ਹੈ। ਹੁਣ ਇਹਨਾਂ ਸ਼ਹਿਰਾਂ ਵਿੱਚ ਸਫਾਈ,ਸੁਰੱਖਿਆ, ਵਿਕਾਸ ਅਤੇ ਧਾਰਮਿਕ ਸੈਰ ਸਪਾਟੇ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ।

ਦੱਸ ਦਈਏ ਕਿ 24 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਇਆ ਗਿਆ ਸੀ । ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲਾ ਮੌਕਾ ਸੀ ਜਦੋਂ ਚੰਡੀਗੜ੍ਹ ਤੋਂ ਬਾਹਰ ਸੈਸ਼ਨ ਹੋਇਆ । ਇਸ ਦੌਰਾਨ ਸਰਕਾਰ ਨੇ ਇਹਨਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸਿਟੀ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਸੀ ਨਾਲ ਹੀ ਪ੍ਰਸਤਾਵ ਨੂੰ ਪਾਸ ਮਨਜ਼ੂਰੀ ਲਈ ਗਵਰਨਰ ਨੂੰ ਭੇਜਿਆ ਸੀ। ਜਿਸ ਨੂੰ ਹੁਣ ਰਾਜਪਾਲ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੁਫਤ ਬੱਸ,ਆਟੋ ਅਤੇ ਰਿਕਸ਼ਾ ਚਲਾਉਣ ਦਾ ਐਲਾਨ ਕਰ ਚੁੱਕੇ ਹਨ ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਵਰਲਡ ਕਲਾਸ ਯੂਨੀਵਰਸਿਟੀ ਬਣਾਈ ਜਾਵੇਗੀ ਜਿਸ ਦਾ ਸਿਲੇਬਸ ਲੋਕਾਂ ਦੀ ਰਾਏ ਲੈ ਕੇ ਤੈਅ ਕੀਤਾ ਜਾਵੇਗਾ।