ਸੁਖਬੀਰ ਸਿੰਘ ਬਾਦਲ ਜੋ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਨੇ ਅੱਜ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਤੋਂ ਚੋਣ ਲੜਨਗੇ, ਉਨ੍ਹਾਂ ਨੇ ਕਿਹਾ ਕਿ ਖੇਤਰ ਦੇ ਲੋਕਾਂ ਦੀ ਲਗਾਤਾਰ ਮੰਗ ਅਤੇ ਵਾਸੀਆਂ ਦੀ ਇੱਛਾ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਗਿੱਦੜਬਾਹਾ ਬਾਦਲ ਪਰਿਵਾਰ ਦਾ ਪ੍ਰਮੁਖ ਹਲਕਾ ਰਿਹਾ ਹੈ, ਜਿੱਥੇ ਪਹਿਲਾਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਈ ਵਾਰ ਨੁਮਾਇੰਦਗੀ ਕੀਤੀ ਸੀ।
ਮੌਜੂਦਾ ਸਮੇਂ ਹਰਦੀਪ ਸਿੰਘ ਢਿੱਲੋਂ ਇੱਥੋ ਵਿਧਾਇਕ ਹਨ ਅਤੇ ਉਹ ਆਮ ਆਦਮੀ ਪਾਰਟੀ ਵੱਲੋਂ ਇੱਥੋ ਜ਼ਿਮਨੀ ਚੋਣ ਜਿੱਤੇ ਸਨ। ਇਸ ਵਾਰ ਸੱਤਾ ਵਿੱਚ AAP ਹੈ ਤਾਂ ਆਮ ਆਦਮੀ ਪਾਰਟੀ ਵੀ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾਵੇਗੀ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਚੋਂ ਚੋਣ ਲੜਦੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਸੀ। ਤਰਨਤਾਰਨ ਜ਼ਿਮਨੀ ਚੋਣ ਵਿੱਚ ਦੂਜੇ ਨੰਬਰ 'ਤੇ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਜੋਸ਼ ਵਿੱਚ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਦੇ ਨਾਲ ਉਤਰ ਰਹੀ ਹੈ। ਗਿੱਦੜਬਾਹਾ ਤੋਂ ਚੋਣ ਲੜਨ ਤੋਂ ਬਾਅਦ ਇਹ ਪੱਕਾ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਮੁਕਾਬਲਾ ਇਸ ਵਾਲ ਕਾਂਗਰਸ ਦੇ ਰਾਜਾ ਵੜਿੰਗ ਦੇ ਪਰਿਵਾਰ ਨਾਲ ਹੋਵੇਗਾ।