Friday, 11th of September 2026

ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ

Edited By: Lajwinder Kaur | Updated at: September 11th 2026 12:33 PM
Trending News
ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ

ਸੁਖਬੀਰ ਸਿੰਘ ਬਾਦਲ SIT ਅੱਗੇ ਨਹੀਂ ਹੋਏ ਪੇਸ਼: ਮੈਡੀਕਲ ਅਤੇ ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੈਅ ਸਮੇਂ ਅਨੁਸਾਰ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਵੱਲੋਂ ਐਸਆਈਟੀ ਨੂੰ ਆਪਣੀ ਗੈਰ-ਹਾਜ਼ਰੀ ਬਾਰੇ ਲਿਖਤੀ ਜਵਾਬ ਮੇਲ ਰਾਹੀਂ ਭੇਜ ਦਿੱਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ ਪੇਸ਼ ਨਾ ਹੋਣ ਪਿੱਛੇ ਆਪਣੇ ਮੈਡੀਕਲ ਚੈੱਕਅਪ, ਰੈਲੀਆਂ ਅਤੇ ਪਰਿਵਾਰਕ ਫੰਕਸ਼ਨਾਂ ਦੇ ਰੁਝੇਵਿਆਂ ਦਾ ਹਵਾਲਾ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਲਿਖਤੀ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ 30 ਤਰੀਕ ਤੋਂ ਬਾਅਦ ਜਦੋਂ ਵੀ ਐਸਆਈਟੀ ਵੱਲੋਂ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਜਾਂਚ ਟੀਮ ਅੱਗੇ ਜ਼ਰੂਰ ਪੇਸ਼ ਹੋਣਗੇ।

TAGS

Punjabi Shorts

Latest News