Sunday, 11th of October 2026

ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰਾਂ ਸ਼ੇਅਰ ਕਰ ਦਿੱਤਾ 'ਏਕਤਾ' ਦਾ ਸੁਨੇਹਾ, ਸਿਆਸੀ ਹਲਚਲ ਤੇਜ਼...

Edited By: Lajwinder Kaur | Updated at:
ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰਾਂ ਸ਼ੇਅਰ ਕਰ ਦਿੱਤਾ 'ਏਕਤਾ' ਦਾ ਸੁਨੇਹਾ, ਸਿਆਸੀ ਹਲਚਲ ਤੇਜ਼...

ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰਾਂ ਸ਼ੇਅਰ ਕਰ ਦਿੱਤਾ 'ਏਕਤਾ' ਦਾ ਸੁਨੇਹਾ, ਸਿਆਸੀ ਹਲਚਲ ਤੇਜ਼...

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਸਿਆਸੀ ਹਲਚਲ ਦੌਰਾਨ ਕੁੱਝ ਨਵੀਂ ਤਸਵੀਰਾਂ ਨੇ ਚਰਚਾਵਾਂ ਤੇਜ਼ ਕਰ ਦਿੱਤੀਆਂ ਹਨ। ਮੋਰਿੰਡਾ ਵਿਖੇ ਹੋਏ ਇੱਕ ਵੱਡੇ ਇਕੱਠ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਕੁਲਬੀਰ ਸਿੰਘ ਜ਼ੀਰਾ (ਪਾਹੜਾ), ਗੁਰਕਿਰਤ ਸਿੰਘ ਕੋਟਲੀ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਰਗੇ ਕਈ ਦਿੱਗਜ ਆਗੂ ਇੱਕ ਮੰਚ 'ਤੇ ਨਜ਼ਰ ਆਏ। ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਏਕਤਾ ਹੀ ਤਾਕਤ ਹੈ।" ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਇੱਕ ਰੀਲ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਮੀਟਿੰਗ ਦੀਆਂ ਕੁੱਝ ਝਲਕੀਆਂ ਦਿਖਾਈਆਂ ਗਈਆਂ ਹਨ।

ਕਾਂਗਰਸ ਵਿੱਚ ਵੱਡੇ ਫੇਰਬਦਲ

ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ ਸੰਗਠਨਾਤਮਕ ਫੇਰਬਦਲ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਇਕ ਦਲ ਦਾ ਨੇਤਾ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੁਹਿੰਮ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ, ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਡੈਨੀ, ਰਾਜਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜੀਆਂ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ਤੋਂ ਬਾਅਦ ਸੂਤਰਾਂ ਦੇ ਹਵਾਲੇ ਇਹ ਖਬਰਾਂ ਸਾਹਮਣੇ ਆਈਆਂ ਕਿ ਚਰਨਜੀਤ ਚੰਨੀ ਹਾਈਕਮਾਨ ਦੇ ਇਸ ਫੈਸਲ ਤੋਂ ਨਾਖੁਸ਼ ਹੈ। ਜਿਸ ਕਰਕੇ ਉਨ੍ਹਾਂ ਨੇ ਆਪਣੇ ਘਰ ਇੱਕ ਅਹਿਮ ਮੀਟਿੰਗ ਰੱਖੀ ਗਈ ਸੀ, ਜਿਸ ਵਿੱਚ ਕਈ ਨਾਮੀ ਆਗੂ ਸ਼ਾਮਿਲ ਹੋਏ। ਇਸ ਮੀਟਿੰਗ ਨੂੰ ਚੰਨੀ ਦਾ ਸ਼ਕਤੀ ਪ੍ਰਦਰਸ਼ਨ ਦੱਸਿਆ ਗਿਆ।  

ਭੁਪੇਸ਼ ਬਘੇਲ ਕਰਨਗੇ ਮੰਥਨ

ਪਾਰਟੀ ਦੀਆਂ ਇਨ੍ਹਾਂ ਨਵੀਆਂ ਕਮੇਟੀਆਂ ਦੇ ਗਠਨ ਤੋਂ ਬਾਅਦ, ਏ.ਆਈ.ਸੀ.ਸੀ. ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਰਾਜ ਦੇ ਦੌਰੇ 'ਤੇ ਹਨ। ਉਹ ਇਨ੍ਹਾਂ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ ਅਤੇ ਸੰਗਠਨਾਤਮਕ ਰੋਡਮੈਪ ਤਿਆਰ ਕਰਨਗੇ।

ਕੀ ਪਾਰਟੀ ਦੇ ਦਿੱਗਜ ਆਗੂਆਂ ਦਾ ਇਹ ਇਕੱਠ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।