Saturday, 4th of July 2026

ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ

Edited By: Lajwinder Kaur | Updated at: May 20th 2026 02:37 PM
Trending News
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ

ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ

ਪੰਜਾਬ ਵਿੱਚ ਗਰਮੀ ਅਤੇ ਲੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ, ਜਦਕਿ ਬਠਿੰਡਾ ਵਿੱਚ ਇਹ 46 ਡਿਗਰੀ ਨੂੰ ਵੀ ਪਾਰ ਕਰ ਗਿਆ ਹੈ। ਬੀਤੇ ਦਿਨੀਂ ਫਰੀਦਕੋਟ ਦਾ ਪਾਰਾ 47 ਡਿਗਰੀ ਨੂੰ ਛੂਹ ਗਿਆ ਸੀ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨ ਕਿੰਨੇ ਤਪਸ਼ ਵਾਲੇ ਹੋਣਗੇ।

ਬੱਚਿਆਂ ਸਣੇ ਮਾਪਿਆਂ ਦੀ ਨਜ਼ਰ ਗਰਮੀ ਦੀਆਂ ਛੁੱਟੀਆਂ ‘ਤੇ

ਤੇਜ਼ ਧੁੱਪ ਅਤੇ ਭਿਆਨਕ ਲੂ (ਹੀਟ ਵੇਵ) ਦਾ ਸਭ ਤੋਂ ਮਾਰੂ ਅਸਰ ਸਕੂਲੀ ਵਿਦਿਆਰਥੀਆਂ 'ਤੇ ਪੈ ਰਿਹਾ ਹੈ। ਇਸ ਸਥਿਤੀ ਨੂੰ ਦੇਖਦੇ ਹੋਏ, ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦੀ ਕਰਨ ਦੀ ਮੰਗ ਇੱਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ।

ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਪਿਛਲੇ 3-4 ਦਿਨਾਂ ਵਿੱਚ ਤਾਪਮਾਨ ਵਿੱਚ ਅਚਾਨਕ 4 ਤੋਂ 5 ਡਿਗਰੀ ਦਾ ਵਾਧਾ ਹੋਇਆ ਹੈ। ਦੁਪਹਿਰ ਦੇ ਸਮੇਂ ਜਦੋਂ ਸਕੂਲਾਂ ਵਿੱਚ ਛੁੱਟੀ ਹੁੰਦੀ ਹੈ, ਤਾਂ ਸੂਰਜ ਦੇਵਤਾ ਆਪਣੇ ਪੂਰੇ ਜੋਸ਼ 'ਤੇ ਹੁੰਦੇ ਹਨ। ਇਸ ਤਿੱਖੀ ਧੁੱਪ ਵਿੱਚ ਬੱਚਿਆਂ ਵੱਲੋਂ ਲਿਆਉਂਦਾ ਪਾਣੀ ਵੀ ਗਰਮ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਘਰ ਪਰਤਦੇ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਭਿਅੰਕਰ ਗਰਮੀ ਕਾਰਨ ਦੁਪਹਿਰ ਵੇਲੇ ਸੜਕਾਂ ਸੁੰਨਸਾਨ ਹੋ ਜਾਂਦੀਆਂ ਹਨ, ਪਰ ਵਿਦਿਆਰਥੀਆਂ ਨੂੰ ਇਸ ਮੌਸਮ ਵਿੱਚ ਸਫ਼ਰ ਕਰਨਾ ਪੈਂਦਾ ਹੈ।

ਮਾਪਿਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਗਰਮੀ ਦੀਆਂ ਛੁੱਟੀਆਂ ਜਲਦੀ ਕਰ ਦਿੱਤੀਆਂ ਜਾਣ, ਤਾਂ ਜੋ ਉਹ ਘਰ ਵਿੱਚ ਸੁਰੱਖਿਅਤ ਰਹਿ ਕੇ ਪੜ੍ਹਾਈ ਕਰ ਸਕਣ। ਵਧਦੀ ਗਰਮੀ ਅਤੇ ਲਗਾਤਾਰ ਵਧ ਰਹੀ ਮੰਗ ਨੂੰ ਦੇਖਦੇ ਹੋਏ ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ (ਇਸੇ ਹਫ਼ਤੇ ਤੱਕ) ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲੀ ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਸਕੂਲਾਂ ਵਿੱਚ ਗਰਮੀ ਦੀਆਂ ਇਹ ਛੁੱਟੀਆਂ 23 ਮਈ ਤੋਂ ਸ਼ੁਰੂ ਹੋ ਕੇ 30 ਜੂਨ 2026 ਤੱਕ (ਕੁੱਲ 39 ਦਿਨ) ਰਹਿਣਗੀਆਂ। ਵਧਦੀ ਗਰਮੀ ਅਤੇ ਭਿਆਨਕ ਲੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਹ ਅਹਿਮ ਫੈਸਲਾ ਲਿਆ ਗਿਆ ਹੈ।

Punjabi Shorts

Latest News