ਤਰਨਤਾਰਨ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ 'ਤੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟ ਖੋਹ ਕਰਨ ਵਾਲੇ 2 ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਲੁਟੇਰਿਆਂ ਕੋਲੋਂ ਲੁੱਟ ਲਈ ਵਰਤਿਆ ਜਾਂਦਾ ਨਕਲੀ ਪਿਸਟਲ ਅਤੇ ਇੱਕ ਤੇਜ਼ਧਾਰ ਦਾਤਰ ਬਰਾਮਦ ਕੀਤਾ ਹੈ। ਫੜੇ ਗਏ ਲੁਟੇਰਿਆਂ ਦੀ ਪਹਿਚਾਣ ਰਾਹੁਲ ਅਤੇ ਸ਼ਮਸ਼ੇਰ ਸਿੰਘ ਵੱਜੋਂ ਹੋਈ ਹੈ। ਫੜੇ ਗਏ ਲੁਟੇਰਿਆਂ ਵੱਲੋਂ ਪਿਛਲੇ ਦਿਨੀਂ ਇੱਕ ਮੈਡੀਕਲ ਸਟੋਰ ਵਿੱਚ ਦਾਖਲ ਹੋ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ।
ਮੈਡੀਕਲ ਸਟੋਰ ਮਾਲਕ ਵੱਲੋਂ ਬਹਾਦਰੀ ਨਾਲ ਸਾਹਮਣਾ ਕਰਨ ਕਾਰਨ ਲੁਟੇਰੇ ਬਿਨਾਂ ਲੁੱਟ ਕੀਤੇ ਮੌਕੇ ਤੋਂ ਫ਼ਰਾਰ ਹੋ ਗਏ ਸਨ। ਲੁਟੇਰਿਆਂ ਦੀ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ, ਇਸ ਤੋਂ ਇਲਾਵਾ ਉਕਤ ਲੁਟੇਰਿਆਂ ਵੱਲੋਂ ਸ਼ਹਿਰ ਵਿੱਚ ਹੋਰ ਵੀ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਏਡੀਐੱਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਉਕਤ ਲੁਟੇਰਿਆਂ ਵੱਲੋਂ ਲਗਾਤਾਰ ਕੀਤੀਆਂ ਲੁੱਟ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਵਿੱਚ ਲੋਕਾਂ ਵਿੱਚ ਸਹਿਮ ਪਾਇਆਂ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਰਾਹੁਲ ਅਤੇ ਸ਼ਮਸ਼ੇਰ ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਫੜੇ ਜਾਣ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ।