ਤਰਨ ਤਾਰਨ: ਸੂਬੇ ਭਰ ’ਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਤਾਜ਼ਾ ਮਾਮਲਾ ਤਰਨ ਤਾਰਨ ਦੇ ਪਿੰਡ ਸਭਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨਾਲ ਆਪਣੇ ਘਰ ਦੇ ਬਾਹਰ ਬੈਠਾ ਸੀ ਜਦੋਂ ਬਾਈਕ ਸਵਾਰ ਤਿੰਨ ਲੋਕਾਂ ਨੇ ਉਸਨੂੰ ਪਹਿਲਾਂ ਆਪਣੇ ਕੋਲ ਬੁਲਾਇਆ ਫਿਰ ਗੋਲੀਆਂ ਮਾਰ ਦਿੱਤੀਆਂ। ਮ੍ਰਿਤਕ ਦੀ ਪਛਾਣ 26 ਸਾਲਾ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨੇ ਹਮਲਾਵਰਾਂ ’ਚੋਂ ਇੱਕ ਨੂੰ ਮੌਕੇ 'ਤੇ ਫੜ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।