Tuesday, 13th of October 2026

ਆਪਰੇਸ਼ਨ ਪ੍ਰਹਾਰ’ ਦੂਜੇ ਦਿਨ ਵੀ ਜਾਰੀ, ਗੈਂਗਸਟਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਜਾਰੀ

By: Nidhi Jha | Edited By: Jitendra Baghel | Updated at:
ਆਪਰੇਸ਼ਨ ਪ੍ਰਹਾਰ’ ਦੂਜੇ ਦਿਨ ਵੀ ਜਾਰੀ, ਗੈਂਗਸਟਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਜਾਰੀ

ਆਪਰੇਸ਼ਨ ਪ੍ਰਹਾਰ’ ਦੂਜੇ ਦਿਨ ਵੀ ਜਾਰੀ, ਗੈਂਗਸਟਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਜਾਰੀ

ਤਰਨ ਤਾਰਨ ਜ਼ਿਲ੍ਹੇ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਹਿਯੋਗੀਆਂ ਅਤੇ ਅਪਰਾਧਿਕ ਨੈੱਟਵਰਕ ਖ਼ਿਲਾਫ਼ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਵਿਸ਼ੇਸ਼ ਅਭਿਆਨ ‘ਆਪਰੇਸ਼ਨ ਪ੍ਰਹਾਰ’ ਦੂਜੇ ਦਿਨ ਵੀ ਪੂਰੀ ਸਖ਼ਤੀ ਨਾਲ ਜਾਰੀ ਰਿਹਾ। ਜ਼ਿਲ੍ਹਾ ਪੁਲਿਸ ਨੇ ਸ਼ਹਿਰੀ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਇਕੱਠੇ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਲਗਭਗ 1000 ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਪੁਲਿਸ ਸੂਤਰਾਂ ਮੁਤਾਬਕ ਇਸ ਵਿਸ਼ਾਲ ਕਾਰਵਾਈ ਦੌਰਾਨ 150 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ 113 ਲੋਕਾਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ ਕਈ ਗੈਰਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਬਾਰੇ ਜਾਂਚ ਜਾਰੀ ਹੈ ਕਿ ਇਹ ਕਿਸ ਗੈਂਗ ਨਾਲ ਸਬੰਧਤ ਹਨ।

ਇਸ ਆਪਰੇਸ਼ਨ ਵਿੱਚ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ, ਸਪੈਸ਼ਲ ਟੀਮਾਂ ਅਤੇ ਇੰਟੈਲੀਜੈਂਸ ਯੂਨਿਟਾਂ ਨੇ ਹਿੱਸਾ ਲਿਆ। ਤੜਕੇ ਸਵੇਰ ਤੋਂ ਹੀ ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਮੰਨੇ ਜਾਂਦੇ ਠਿਕਾਣਿਆਂ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਸਹਾਇਕਾਂ ਦੇ ਘਰਾਂ ‘ਤੇ ਛਾਪੇ ਮਾਰੇ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਸੀ।

ਇਸ ਮੌਕੇ ਤਰਨ ਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਾਨੂੰਨ ਨਾਲ ਖੇਡਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸਐਸਪੀ ਨੇ ਦੱਸਿਆ ਕਿ ‘ਆਪਰੇਸ਼ਨ ਪ੍ਰਹਾਰ’ ਅਧੀਨ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਪੁਲਿਸ ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।