Sunday, 11th of January 2026

ਯੁੱਧ ਨਸ਼ਿਆਂ ਵਿਰੁੱਧ: ਨਸ਼ੇ ਦੀ ਕਾਲੀ ਕਮਾਈ ਨਾਲ ਬਣੇ ਮਕਾਨ 'ਤੇ ਚੱਲਿਆ ਬੁਲਡੋਜ਼ਰ

Reported by: Ajeet Singh  |  Edited by: Jitendra Baghel  |  January 02nd 2026 05:53 PM  |  Updated: January 02nd 2026 05:53 PM
ਯੁੱਧ ਨਸ਼ਿਆਂ ਵਿਰੁੱਧ: ਨਸ਼ੇ ਦੀ ਕਾਲੀ ਕਮਾਈ ਨਾਲ ਬਣੇ ਮਕਾਨ 'ਤੇ ਚੱਲਿਆ ਬੁਲਡੋਜ਼ਰ

ਯੁੱਧ ਨਸ਼ਿਆਂ ਵਿਰੁੱਧ: ਨਸ਼ੇ ਦੀ ਕਾਲੀ ਕਮਾਈ ਨਾਲ ਬਣੇ ਮਕਾਨ 'ਤੇ ਚੱਲਿਆ ਬੁਲਡੋਜ਼ਰ

ਤਰਨਤਾਰਨ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪੱਟੀ ਦੀ ਵਾਰਡ ਨੰਬਰ 2 ਵਿੱਚ ਇੱਕ ਵੱਡੀ ਕਾਰਵਾਈ ਕੀਤੀ ਗਈ। ਨਸ਼ਿਆਂ ਦੀ ਕਾਲੀ ਕਮਾਈ ਨਾਲ ਸਰਕਾਰੀ ਜ਼ਮੀਨ ‘ਤੇ ਬਣਾਏ ਗਏ ਮਕਾਨ ਨੂੰ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਪੀਲਾ ਪੰਜਾਂ ਚਲਾ ਕੇ ਢਾਹ ਦਿੱਤਾ ਗਿਆ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ ਪੀ ਇਨਵੈਸਟੀਗੇਸ਼ਨ ਰਿਪੂਤਪਨ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਨਸ਼ਾ ਤਸਕਰੀ ਦੇ ਮੁਕਾਬਲੇ ਵਿੱਚ ਕੀਤੀ ਗਈ ਹੈ ਅਤੇ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਸਾਵਧਾਨੀ ਨੂੰ ਵਧਾਉਣ ਲਈ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਇਸ ਮਕਾਨ ਦੀ ਉਸਾਰੀ ਮੇਵਾ ਸਿੰਘ ਵੱਲੋਂ ਕੀਤੀ ਗਈ ਸੀ, ਜਿਸ ਉੱਤੇ ਪਹਿਲਾਂ ਵੀ ਕਈ ਨਸ਼ਾ ਤਸਕਰੀ ਦੇ ਮਾਮਲੇ ਦਰਜ਼ ਹਨ। ਐਸ ਪੀ ਰਿਪੂਤਪਨ ਸਿੰਘ ਨੇ ਕਿਹਾ ਕਿ ਮਕਾਨ ਸਰਕਾਰੀ ਜ਼ਮੀਨ ‘ਤੇ ਬਿਨਾਂ ਕਿਸੇ ਕਾਨੂੰਨੀ ਆਗਿਆ ਦੇ ਬਣਾਇਆ ਗਿਆ ਸੀ। ਇਸ ਲਈ ਪੂਰੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਇਸ ਮਕਾਨ ਨੂੰ ਢਾਹ ਦਿੱਤਾ ਗਿਆ।

ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਤਾਇਨਾਤ 

ਕਾਰਵਾਈ ਦੌਰਾਨ ਪੀਲਾ ਪੰਜੇ ਦੀ ਵਰਤੋਂ ਕੀਤੀ ਗਈ, ਜਿਸ ਨਾਲ ਮਕਾਨ ਢਾਹ ਕੇ ਸਥਾਨ ਖਾਲੀ ਕਰਵਾਇਆ ਗਿਆ। ਇਸ ਦੌਰਾਨ ਸਥਾਨਕ ਲੋਕਾਂ ਅਤੇ ਪਾਸ ਪੜੋਸੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਇਆ ਗਿਆ। ਪੁਲਿਸ ਨੇ ਕਿਸੇ ਵੀ ਪ੍ਰਕਾਰ ਦੇ ਦੁਰਘਟਨਾ ਤੋਂ ਬਚਾਉਣ ਲਈ ਮੌਕੇ ‘ਤੇ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ।

ਐਸ ਪੀ ਇਨਵੈਸਟੀਗੇਸ਼ਨ ਨੇ ਇਹ ਵੀ ਕਿਹਾ ਕਿ ਨਸ਼ਾ ਵਿਰੁੱਧ ਮੁਹਿੰਮ ਅਜੇ ਵੀ ਲਗਾਤਾਰ ਚੱਲ ਰਹੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ।

ਇਸ ਕਾਰਵਾਈ ਨਾਲ ਇਲਾਕੇ ਵਿੱਚ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਨੂੰ ਮਜ਼ਬੂਤੀ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਤਰਨਤਾਰਨ ਵਿੱਚ ਨਸ਼ਿਆਂ ਦਾ ਕਦਮ ਰੋਕਿਆ ਜਾ ਸਕੇ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।