Sunday, 11th of January 2026

TARNTARAN ENCOUNTER: ਪੁਲਿਸ ਵੱਲੋਂ ਐਨਕਾਊਂਟਰ ਦੌਰਾਨ ਨਸ਼ਾ ਤਸਕਰ ਕਾਬੂ

Reported by: Richa  |  Edited by: Jitendra Baghel  |  January 07th 2026 11:42 AM  |  Updated: January 07th 2026 11:42 AM
TARNTARAN ENCOUNTER: ਪੁਲਿਸ ਵੱਲੋਂ ਐਨਕਾਊਂਟਰ ਦੌਰਾਨ ਨਸ਼ਾ ਤਸਕਰ ਕਾਬੂ

TARNTARAN ENCOUNTER: ਪੁਲਿਸ ਵੱਲੋਂ ਐਨਕਾਊਂਟਰ ਦੌਰਾਨ ਨਸ਼ਾ ਤਸਕਰ ਕਾਬੂ

ਤਰਨਤਾਰਨ ਪੁਲਿਸ ਨੇ ਬੀਤੀ ਰਾਤ ਇੱਕ ਐਨਕਾਊਂਟਰ ਦੌਰਾਨ ਫੋਰਚੂਨਰ ਗੱਡੀ ਵਿੱਚ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਨਸ਼ਾ ਤਸਕਰਾਂ ਵੱਲੋਂ ਪੁਲਿਸ ਟੀਮ ‘ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇੱਕ ਨਸ਼ਾ ਤਸਕਰ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਨਸ਼ਾ ਤਸਕਰ ਦੀ ਪਹਿਚਾਣ ਅਵਤਾਰ ਸਿੰਘ ਬਾਬਾ ਵਾਸੀ ਸੁਰਸਿੰਘ ਵਜੋਂ ਹੋਈ ਹੈ, ਜਦਕਿ ਦੂਜੇ ਨਸ਼ਾ ਤਸਕਰ ਦੀ ਪਹਿਚਾਣ ਜੱਜਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ। ਪੁਲਿਸ ਨੇ ਦੋਵਾਂ ਨਸ਼ਾ ਤਸਕਰਾਂ ਕੋਲੋਂ 770 ਗ੍ਰਾਮ ਹੈਰੋਇਨ, ਡਰੱਗ ਮਨੀ ਅਤੇ ਇਕ ਕੰਡਾ ਵੀ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਅਵਤਾਰ ਸਿੰਘ ਬਾਬਾ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਜੱਜਪ੍ਰੀਤ ਸਿੰਘ ਵੀ ਅਪਰਾਧਿਕ ਪਿਛੋਕੜ ਰੱਖਦਾ ਹੈ। ਡੀਐਸਪੀ ਨੇ ਕਿਹਾ ਕਿ ਜ਼ਖ਼ਮੀ ਅਵਤਾਰ ਸਿੰਘ ਬਾਬਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।