ਮੋਗਾ: ਸਾਈਬਰ ਠੱਗੀ ਦੇ ਮਾਮਲੇ ਲਗਾਤਾਰ ਵੱਧਦੇ ਦਾ ਰਹੇ ਹਨ। ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸੇਵਾਮੁਕਤ ਬੈਂਕ ਕਰਮਚਾਰੀ ਨੂੰ ਸਾਈਬਰ ਠੱਗਾ ਨੇ ਆਪਣਾ ਸ਼ਿਕਾਰ ਬਣਾਇਆ ਹੈ। ਸਾਈਬਰ ਠੱਗਾ ਨੇ ਵਿਅਕਤੀ ਤੋਂ 43 ਲੱਖ ਦੀ ਠੱਗੀ ਮਾਰੀ
ਜਾਣਕਾਰੀ ਅਨੁਸਾਰ ਇਹ ਧੋਖਾਧੜੀ ਉਦੋਂ ਸ਼ੁਰੂ ਹੋਈ ਜਦੋਂ ਦਰਸ਼ਨ ਸਿੰਘ ਨੂੰ ਇੱਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ। ਫ਼ੋਨ ਕਰਨ ਵਾਲੇ ਨੇ ਖ਼ੁਦ ਨੂੰ ਇੱਕ ਅਧਿਕਾਰੀ ਦੱਸਿਆ ਅਤੇ ਉਸ ਨੂੰ ਸੂਚਿਤ ਕੀਤਾ ਕਿ ਉਸ ਦੇ ਨਾਂਅ ਦਾ ਇੱਕ ਪਾਰਸਲ ਕਸਟਮ ਵਿਭਾਗ ਵੱਲੋਂ ਹਵਾਈ ਅੱਡੇ 'ਤੇ ਰੋਕ ਫੜਿਆ ਗਿਆ ਹੈ। ਠੱਗਾਂ ਨੇ ਦੋਸ਼ ਲਾਇਆ ਕਿ ਪਾਰਸਲ ਵਿੱਚ ਨਸ਼ਿਲਾ ਪਦਾਰਥ ਅਤੇ ਕਈ ਪਾਸਪੋਰਟ ਹਨ ਅਤੇ ਕਾਨੂੰਨੀ ਨਤੀਜਿਆਂ ਦੀ ਚੇਤਾਵਨੀ ਦਿੱਤੀ।
ਵੱਖ-ਵੱਖ ਬੈਂਕ ਖਾਤਿਆਂ 'ਚੋਂ ਪੈਸੇ ਕਰਵਾਏ ਟਰਾਂਸਫਰ
ਆਪਣਾ ਨਾਂਅ ਇਹ ਵਿਵਾਦ ਵਿੱਚੋਂ ਹਟਾਉਣ ਅਤੇ ਕਾਰਵਾਈ ਤੋਂ ਬਚਣ ਲਈ ਪੀੜਤ ’ਤੇ ਠੱਗਾਂ ਵੱਲੋਂ ਦਿੱਤੇ ਗਏ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਲਈ ਦਬਾਅ ਪਾਇਆ ਗਿਆ। ਪੁਲੀਸ ਨੇ ਦੱਸਿਆ ਕਿ ਪੈਸੇ 17 ਵੱਖ-ਵੱਖ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਗਏ ਸਨ। ਇੱਕ ਐੱਫ ਆਈ ਆਰ ਦਰਜ ਕਰ ਲਈ ਗਈ ਹੈ ਅਤੇ ਸਾਈਬਰ ਸੈੱਲ ਇਸ ਲੁੱਟ ਵਿੱਚ ਵਰਤੇ ਗਏ ਡਿਜੀਟਲ ਫੁਟਪ੍ਰਿੰਟਸ ਅਤੇ ਬੈਂਕ ਖਾਤਿਆਂ ਦੀ ਜਾਂਚ ਕਰ ਰਿਹਾ ਹੈ।

ਇਹ ਘਟਨਾ ਪੰਜਾਬ ਵਿੱਚ ਸਾਈਬਰ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਸਾਹਮਣੇ ਆਈ ਹੈ। ਪਟਿਆਲਾ ਵਿੱਚ ਪੁਲੀਸ ਦੇ ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਤੋਂ ਸਿਰਫ਼ ਦੋ ਦਿਨ ਬਾਅਦ ਇਹ ਘਟਨਾ ਵਾਪਰੀ ਹੈ।