Saturday, 25th of July 2026

Punjab Budget 2026: ਪੰਜਾਬ ਦੀਆਂ ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1000 ਰੁਪਏ, ਜਾਣੋ ਵਜ੍ਹਾ...

Edited By: Lajwinder Kaur | Updated at: March 08th 2026 01:12 PM
Trending News
Punjab Budget 2026: ਪੰਜਾਬ ਦੀਆਂ ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1000 ਰੁਪਏ, ਜਾਣੋ ਵਜ੍ਹਾ...

Punjab Budget 2026: ਪੰਜਾਬ ਦੀਆਂ ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲਣਗੇ 1000-1000 ਰੁਪਏ, ਜਾਣੋ ਵਜ੍ਹਾ...

Punjab Budget 2026: ਪੰਜਾਬ ਦੇ ਲੋਕਾਂ ਬਹੁਤ ਹੀ ਗਰਮ ਜੋਸ਼ੀ ਦੇ ਨਾਲ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਨੂੰ ਆਪੋ ਆਪਣੀ ਟੀਵੀ ਸਕ੍ਰੀਨ ਉੱਤੇ ਦੇਖ ਰਹੇ ਹਨ। ਬਜਟ ਦਾ ਲਾਈਵ ਟੈਲੀਕਾਸਟ ਸੋਸ਼ਲ ਮੀਡੀਆ ਤੋਂ ਲੈ ਕੇ ਟੀਵੀ ਉੱਤੇ ਕੀਤਾ ਜਾ ਰਿਹਾ ਹੈ। ਦੱਸ ਦਈਏ ਆਪ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਪੰਜ ਸਾਲਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ। ਉਹ ਇਸ ਬਜਟ ਨੂੰ "ਗਾਰੰਟੀਆਂ ਪੂਰੀਆਂ ਕਰਨ ਵਾਲਾ" ਬਜਟ ਦਾ ਨਾਂਅ ਦਿੱਤਾ ਹੈ। 

ਇਸ ਬਜਟ ਤੋਂ ਮਹਿਲਾਵਾਂ ਨੂੰ ਕਾਫੀ ਆਸ ਸੀ, ਕਿਉਂਕਿ ਮਾਨ ਸਰਕਾਰ 2022 ਵਿੱਚ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਜੋ ਕਿ ਅੱਜ ਦੇ ਬਜਟ 'ਚ ਪੂਰਾ ਹੋ ਗਿਆ ਹੈ। ਵਿੱਤ ਮੰਤਰੀ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਮਿਲਣ ਦਾ ਐਲਾਨ ਕਰ ਦਿੱਤਾ ਹੈ। ਪਰ ਕੁੱਝ ਮਹਿਲਾਵਾਂ ਅਜਿਹੀਆਂ ਨੇ ਜਿਨ੍ਹਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਆਓ ਜਾਣਦੇ ਹਾਂ…

ਜਨਰਲ ਸ਼੍ਰੇਣੀ ਨਾਲ ਸਬੰਧਤ ਮਹਿਲਾਵਾਂ ਨੂੰ 1,000 ਰੁਪਏ ਮਿਲਣਗੇ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਬੁਢਾਪਾ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਵੀ ਇਸ ਯੋਜਨਾ ਦਾ ਲਾਭ ਹੋਵੇਗਾ।

ਇਨਕਮ ਟੈਕਸ ਅਦਾ ਕਰਨ ਵਾਲੀਆਂ ਮਹਿਲਾਵਾਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ, ਇਸ ਸਕੀਮ ਦੇ ਘੇਰੇ ਤੋਂ ਬਾਹਰ ਰਹਿਣਗੀਆਂ।

Punjabi Shorts

Latest News