Wednesday, 14th of October 2026

PM ਦੇ ਦੌਰੇ ਤੋਂ ਪਹਿਲਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਚੰਡੀਗੜ੍ਹ-ਮੋਹਾਲੀ ਸਣੇ ਲੁਧਿਆਣਾ ਪੁਲਿਸ ਹਾਈ ਅਲਰਟ 'ਤੇ, ਬੰਦ ਕੀਤੇ ਗਏ ਸਕੂਲ

ਪੀਐੱਮ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੋਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ ਅਤੇ ਸਬੰਧਤ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

Edited By: Lajwinder Kaur | Updated at:
PM ਦੇ ਦੌਰੇ ਤੋਂ ਪਹਿਲਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਚੰਡੀਗੜ੍ਹ-ਮੋਹਾਲੀ ਸਣੇ ਲੁਧਿਆਣਾ ਪੁਲਿਸ ਹਾਈ ਅਲਰਟ 'ਤੇ, ਬੰਦ ਕੀਤੇ ਗਏ ਸਕੂਲ

PM ਦੇ ਦੌਰੇ ਤੋਂ ਪਹਿਲਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਚੰਡੀਗੜ੍ਹ-ਮੋਹਾਲੀ ਸਣੇ ਲੁਧਿਆਣਾ ਪੁਲਿਸ ਹਾਈ ਅਲਰਟ 'ਤੇ, ਬੰਦ ਕੀਤੇ ਗਏ ਸਕੂਲ

ਪੀਐੱਮ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੋਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ ਅਤੇ ਸਬੰਧਤ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ ਅਤੇ ਸਕੂਲ ਕੰਪਲੈਕਸਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਮੋਹਾਲੀ ਦੇ ਸਕੂਲਾਂ ਨੂੰ ਆਈ ਧਮਕੀ ਭਰੀ ਮੇਲ

ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਨੂੰ ਸਵੇਰੇ ਕਰੀਬ 9 ਵਜੇ ਉਨ੍ਹਾਂ ਦੀ ਅਧਿਕਾਰਤ ਈਮੇਲ 'ਤੇ ਇਹ ਧਮਕੀ ਭਰਿਆ ਮੈਸੇਜ ਮਿਲਿਆ। ਸ਼ਿਵਾਲਿਕ ਸਕੂਲ ਦੇ ਕੋਆਰਡੀਨੇਟਰ ਅਨੁਸਾਰ, ਜਦੋਂ ਇਹ ਈਮੇਲ ਆਈ, ਉਦੋਂ ਦੂਜਾ ਪੀਰੀਅਡ ਚੱਲ ਰਿਹਾ ਸੀ। ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਘਰ ਲਿਜਾਣ ਲਈ ਮਾਪਿਆਂ ਨੂੰ ਤੁਰੰਤ ਸੁਨੇਹਾ ਭੇਜ ਦਿੱਤਾ ਹੈ।

ਲੁਧਿਆਣੇ ਦੇ ਸਕੂਲਾਂ ਨੂੰ ਵੀ ਆਈ ਧਮਕੀ ਭਰੀ ਈਮੇਲ

ਉਧਰ ਲੁਧਿਆਣਾ ਦੇ ਰੇਲਵੇ ਸਟੇਸ਼ਨ ਨੇੜੇ ਸਥਿਤ ਕੇ.ਵੀ.ਐਮ. ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਤੋਂ ਬਾਅਦ ਸਕੂਲ ਵਿੱਚ ਹਫੜਾ-ਦਫੜੀ  ਦਾ ਮਾਹੌਲ ਬਣ ਗਿਆ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਤੁਰੰਤ ਸਕੂਲ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਇਹ ਪਹਿਲੀ ਵਾਰ ਨਹੀਂ ਜਦੋਂ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਆਈਆਂ ਹੋਣ, ਪਿਛਲੇ ਡੇਢ ਸਾਲ ਤੋਂ ਲਗਾਤਾਰ ਪੰਜਾਬ ਦੇ ਵਿੱਚ ਸਕੂਲਾਂ, ਸਰਕਾਰੀ ਦਫਤਰਾਂ, ਕੋਰਟ ਸਣੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਨ ਵਾਲੀਆਂ ਧਮਕੀਆਂ ਆ ਚੁੱਕੀਆਂ ਹਨ। ਅਜਿਹੀਆਂ ਈਮੇਲ ਇੱਕ ਵਾਰ ਤਾਂ ਦਹਿਸ਼ਤ ਦਾ ਮਾਹੌਲ ਬਣਾ ਦਿੰਦੀਆਂ ਹਨ। ਜਿਸ ਕਰਕੇ ਪੁਲਿਸ ਅਲਰਟ ਉੱਤੇ ਹੈ ਅਤੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।