ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਹੈ। ਸਕੂਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਪ੍ਰਸ਼ਾਸ਼ਨ ਵੱਲੋਂ ਸਕੂਲਾਂ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਕੁਝ ਸਕੂਲਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਧਮਕੀ ਸਬੰਧੀ ਜਾਣਕਾਰੀ ਮਿਲਣ ਉਪਰੰਤ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਫਿਲਹਾਲ ਅਜੇ ਤੱਕ ਕੀਤੀ ਗਈ ਕਾਰਵਾਈ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਫਿਰ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਪੁਲਿਸ ਪ੍ਰਸ਼ਾਸਨ ਜਾਂਚ ਵਿੱਚ ਜੁਟਿਆ:- ਪੁਲਿਸ ਦਾ ਸਾਈਬਰ ਸੈੱਲ ਈਮੇਲ ਦੇ ਸਰੋਤ ਦਾ ਪਤਾ ਲਾਉਣ ਵਿੱਚ ਜੁਟਿਆ ਹੋਇਆ ਹੈ। ਪੁਲਿਸ ਨੇ ਕਿਹਾ ਹੈ ਕਿ ਪਹਿਲਾ ਵੀ ਅਜਿਹੇ ਮਾਮਲਿਆਂ ਵਿੱਚ ਵਿਦਿਆਰਥੀਆਂ ਨੂੰ ਮਜ਼ਾਕ ਦਾ ਆਰੋਪੀ ਪਾਇਆ ਗਿਆ ਸੀ। ਫਿਲਹਾਲ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਵੀ ਲੋੜ ਨੂੰ ਨਹੀਂ ਹੈ। ਪੁਲਿਸ ਅਲਰਟ ਵਿੱਚ ਹੈ ਅਤੇ ਇਲਾਕੇ ਉੱਤੇ ਤਿਖੀ ਨਜ਼ਰ ਬਣਾਈ ਹੈ ਤਾਂ ਜੋ ਆਰੋਪੀਆਂ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾ ਸਕੇ।

ਅੰਮ੍ਰਿਤਸਰ ਵਿੱਚ ਦਹਿਸ਼ਤ:-ਧਮਕੀ ਈਮੇਲ ਵਿੱਚ ਕੀ ਲਿਖਿਆ ਗਿਆ ਹੈ ਇਸ ਬਾਕੇ ਫਿਲਹਾਲ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਅੰਮ੍ਰਿਤਸਰ ਵਿੱਚ ਧਮਕੀ ਮਿਲਣ ਨਾਲ ਦਹਿਸ਼ਤ ਤੋਂ ਮਾਹੌਲ ਬਣ ਗਿਆ। ਉੱਥੇ ਵੀ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਇਹ ਸੰਦੇਸ਼ ਦਿੱਤਾ ਗਿਆ ਕਿ ਪੇਂਡੂ ਅਤੇ ਸ਼ਹਿਰ ਦੇ ਕੁਝ ਸਕੂਲਾਂ ਨੂੰ ਇੱਕ ਕਥਿਤ ਈਮੇਲ ਪ੍ਰਾਪਤ ਹੋਈ ਹੈ। ਉੱਥੇ ਹੀ ਹਰ ਇੱਕ ਸਕੂਲ ਵਿੱਚ ਗਜ਼ਟਿਡ ਮੁਲਾਜ਼ਮ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ ਅਤੇ ਐਂਟੀ ਸੈਬੋਟਾਜ ਜਾਂਚ ਕੀਤੀ ਜਾ ਰਹੀ ਹੈ।